ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਸਦਰ ਥਾਣੇ ਦੀ ਪੁਲਿਸ ਨੇ ਧੋਖਾਦੇਹੀ ਦੇ ਇਕ ਮਾਮਲੇ ‘ਚ ਅਕਾਲੀ ਦਲ ਦੇ ਨੇਤਾ ਨੂੰ ਗ੍ਰਿਫਤਾਰ ਕੀਤਾ ਹੈ ਜਿਸ ‘ਤੇ ਨੌਕਰੀ ਦਿਵਾਉਣ ਦੇ ਬਹਾਨੇ ਕਰੀਬ 9 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ।
ਦੱਸਿਆ ਜਾ ਰਿਹਾ ਹੈ ਕਿ ਮਲਕੀਤ ਸਿੰਘ ਹੀਰਾ ‘ਤੇ ਇਕ ਨੌਜਵਾਨ ਨੂੰ ਪੰਜਾਬ ਪੁਲਿਸ ‘ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਕਰੀਬ 9 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ ਜਿਸ ‘ਚ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਸਬੰਧੀ 173/23 ਦਾ ਮੁਕੱਦਮਾ ਦਰਜ ਕੀਤਾ ਗਿਆ ਸੀ ਜਿਸ ‘ਚ ਭਜਨ ਦਾਸ ਪੁੱਤਰ ਲਕਸ਼ਮਣ ਦਾਸ ਵਾਸੀ ਪਿੰਡ ਗਰੀਬਾ ਸੰਦਰ ਨੇ ਦੋਸ਼ ਲਗਾਇਆ ਸੀ ਕਿ ਉਸ ਦਾ ਲੜਕਾ ਸੰਦੀਪ ਸਿੰਘ ਪੰਜਾਬ ਪੁਲਿਸ ‘ਚ ਕਾਂਸਟੇਬਲ ਵਜੋਂ ਭਰਤੀ ਹੋਇਆ ਸੀ | ਮਲਕੀਤ ਸਿੰਘ ਹੀਰਾ ਅਤੇ ਉਸ ਦੇ ਲੜਕੇ ਦੇ ਨਾਂ ‘ਤੇ ਕਰੀਬ 9 ਲੱਖ ਰੁਪਏ ਦੀ ਠੱਗੀ (Jalalabad Fraud) ਮਾਰਨ ਦੇ ਮਾਮਲੇ ‘ਚ ਪੁਲਿਸ ਨੇ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕੀਤਾ ਹੈ।