ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਤੋਂ ਮੰਗੀ 50 ਲੱਖ ਦੀ ਫਿਰੌਤੀ, ਪਾਕਿਸਤਾਨ ਤੋਂ ਫੋਨ ’ਤੇ ਮਿਲੀ ਧਮਕੀ

ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਤੋਂ ਮੰਗੀ 50 ਲੱਖ ਦੀ ਫਿਰੌਤੀ, ਪਾਕਿਸਤਾਨ ਤੋਂ ਫੋਨ ’ਤੇ ਮਿਲੀ ਧਮਕੀ

ਅੰਮ੍ਰਿਤਸਰ : ਅਦਾਕਾਰਾ ਅਤੇ ਬਿੱਗ ਬੌਸ 13 ਦੀ ਪ੍ਰਤੀਯੋਗੀ ਸ਼ਹਿਨਾਜ਼ ਕੌਰ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸੰਤੋਖ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪਾਕਿਸਤਾਨ ਤੋਂ ਫੋਨ ਆਇਆ ਸੀ ਅਤੇ ਫੋਨ ਕਰਨ ਵਾਲੇ ਨੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ ਅਤੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਜਦੋਂ ਉਸ ਨੂੰ ਫੋਨ ਆਇਆ ਤਾਂ ਉਨ੍ਹਾਂ ਨੇ ਉਸ ਵਿਅਕਤੀ ਦੀ ਵੀਡੀਓ ਵੀ ਬਣਾਈ। ਫਿਲਹਾਲ ਪੁਲਿਸ ਕੋਲ ਇਸ ਮਾਮਲੇ ਦੀ ਕੋਈ ਸ਼ਿਕਾਇਤ ਨਹੀਂ ਆਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਇਸ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਪੁਲਿਸ ਕਾਰਵਾਈ ਕਰੇਗੀ।