ਅਦਾਲਤ ਵਲੋਂ ਆਪ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਗ੍ਰਿਫਤਾਰੀ ਵਾਰੰਟ ਜਾਰੀ

ਅਦਾਲਤ ਵਲੋਂ ਆਪ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਗ੍ਰਿਫਤਾਰੀ ਵਾਰੰਟ ਜਾਰੀ

ਸਾਂਸਦ-ਵਿਧਾਇਕ ਮੈਜਿਸਟਰੇਟ ਸ਼ੁਭਮ ਵਰਮਾ ਨੇ ਦੰਗੇ, ਸੜਕ ਜਾਮ ਕਰਨ ਅਤੇ ਹੋਰ ਮਾਮਲਿਆਂ ਵਿੱਚ ਦੋਸ਼ੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਸਪਾ ਦੇ ਸਾਬਕਾ ਵਿਧਾਇਕ ਅਨੂਪ ਸਾਂਡਾ ਵਿਰੁੱਧ ਜਾਰੀ ਗ੍ਰਿਫ਼ਤਾਰੀ ਵਾਰੰਟ ’ਤੇ ਅਮਲ ਰੋਕਣ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਨਾਲ ਹੀ ਉਸ ਨੂੰ 28 ਅਗਸਤ ਤੱਕ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।