ਅਮਰੀਕਾ ਨੇ 205 ਭਾਰਤੀਆਂ ਨੂੰ ਕੀਤਾ ਡਿਪੋਰਟ!

ਅਮਰੀਕਾ ਨੇ 205 ਭਾਰਤੀਆਂ ਨੂੰ ਕੀਤਾ ਡਿਪੋਰਟ!

ਟਰੰਪ ਨੇ ਸੱਤਾ ਸੰਭਾਲਦੇ ਹੀ ਐਕਸ਼ਨ ਲੈਣਾ ਸ਼ੁਰੂ ਕਰ ਦਿੱਤਾ ਹੈ। ਗ਼ੈਰ ਕਾਨੂੰਨੀ ਤਰੀਕੇ ਦੇ ਨਾਲ ਅਮਰੀਕਾ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਦੇਸ਼ ਤੋਂ ਬਾਹਰ ਕੱਢਣ ਦਾ ਕੰਮ ਟਰੰਪ ਪ੍ਰਸਾਸ਼ਨ ਵਲੋਂ ਆਰੰਭ ਕਰ ਦਿੱਤਾ ਗਿਆ ਹੈ।

ਤਾਜਾ ਜਾਣਕਾਰੀ ਮੁਤਾਬਿਕ 205 ਭਾਰਤੀਆਂ ਨੂੰ ਡਿਪੋਰਟ ਕਰਕੇ, ਫੌਜੀ ਮਾਲਵਾਹਕ ਜਹਾਜ਼ ’ਤੇ ਬਿਠਾ ਕੇ ਭਾਰਤ ਭੇਜ ਦਿੱਤਾ ਗਿਆ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਅਮਰੀਕੀ ਅਧਿਕਾਰੀ ਨੇ ਕਿਹਾ ਕਿ ਇਹ ਗੈਰਕਾਨੂੰਨੀ ਪਰਵਾਸੀਆਂ ਨੂੰ ਵਾਪਸ ਭੇਜਣ ਲਈ ਹੁਣ ਤੱਕ ਦੀ ਸਭ ਤੋਂ ਲੰਮੀ ਦੂਰੀ ਵਾਲੀ ਫੌਜੀ ਉਡਾਣ ਹੈ।

ਇਕ ਅਧਿਕਾਰੀ ਨੇ ਆਪਣੀ ਪਛਾਣ ਨਸ਼ਰ ਨਾ ਕਰਨ ਦੀ ਸ਼ਰਤ ’ਤੇ ਦੱਸਿਆ ਕਿ ਸੀ-17 ਫੌਜੀ ਜਹਾਜ਼ ਪਰਵਾਸੀਆਂ ਨੂੰ ਲੈ ਕੇ ਭਾਰਤ ਲਈ ਰਵਾਨਾ ਹੋਇਆ ਹੈ, ਜੋ ਅਗਲੇ 24 ਘੰਟਿਆਂ ਵਿਚ ਆਪਣੀ ਮੰਜ਼ਿਲ ’ਤੇ ਪਹੁੰਚ ਜਾਵੇਗਾ।