ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਪੁਲਿਸ ਦਾ ਨਵਾਂ ਖੁਲਾਸਾ, ਪੜ੍ਹੋ ਵੇਰਵਾ

ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਪੁਲਿਸ ਦਾ ਨਵਾਂ ਖੁਲਾਸਾ, ਪੜ੍ਹੋ ਵੇਰਵਾ
  • ਅੰਮ੍ਰਿਤਪਾਲ ਨੇ ਆਤਮ ਸਮਰਪਣ ਨਹੀਂ ਕੀਤਾ; ਉਸਨੂੰ ਗ੍ਰਿਫਤਾਰ ਕੀਤਾ ਗਿਆ: ਪੰਜਾਬ ਪੁਲਿਸ

ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਆਈ.ਜੀ. ਹੈੱਡ ਕੁਆਰਟਰ ਸੁਖਚੈਨ ਸਿੰਘ ਗਿੱਲ ਮੀਡੀਆ ਨੂੰ ਸੰਬੋਧਨ ਕਰਦਿਆਂ ਵੱਡਾ ਖੁਲਾਸਾ ਕੀਤਾ ਕਿ, ਅੰਮ੍ਰਿਤਪਾਲ ਸਿੰਘ ਨੇ ਸਰੰਡਰ ਨੇ ਨਹੀਂ ਕੀਤਾ, ਬਲਕਿ ਪੰਜਾਬ ਪੁਲਿਸ ਨੇ ਉਸਨੂੰ ਗ੍ਰਿਫਤਾਰ ਕੀਤਾ ਹੈ।

ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ, ਸਵੇਰੇ ਪੌਣੇ 7 ਵਜੇ ਦੇ ਕਰੀਬ ਸਾਡੀਆਂ ਟੀਮਾਂ ਨੇ ਪਿੰਡ ਰੋਡੇ ਤੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ। ਗਿੱਲ ਨੇ ਦਾਅਵਾ ਕੀਤਾ ਕਿ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਦੇ ਆਸ-ਪਾਸ ਦੀ ਘੇਰਾਬੰਦੀ ਕਰਨ ਤੋਂ ਬਾਅਦ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਗਿਆ।

ਸੁਖਚੈਨ ਗਿੱਲ ਨੇ ਕਿਹਾ ਕਿ ਅੰਮ੍ਰਿਤਪਾਲ ਨੇ ਆਤਮ ਸਮਰਪਣ ਨਹੀਂ ਕੀਤਾ ਹੈ ਅਤੇ ਉਸਨੂੰ ਪੰਜਾਬ ਪੁਲਿਸ ਦੇ ਖੁਫੀਆ ਵਿੰਗ ਦੇ ਇੱਕ ਵਿਸ਼ੇਸ਼ ਆਪ੍ਰੇਸ਼ਨ ਰਾਹੀਂ ਗ੍ਰਿਫਤਾਰ ਕੀਤਾ ਗਿਆ ਹੈ।

ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਆਈ.ਜੀ.ਪੀ. ਨੇ ਦੱਸਿਆ ਕਿ ਅੰਮ੍ਰਿਤਪਾਲ ਰੋਡੇ ਵਿਖੇ ਹੋਣ ਦੀ ਵਿਸ਼ੇਸ਼ ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਉਸਨੂੰ ਸਫਲਤਾਪੂਰਵਕ ਕਾਬੂ ਕੀਤਾ।