ਅੰਮ੍ਰਿਤਪਾਲ ਦੇ ਭਰਾ ਦੀ ਗ੍ਰਿਫਤਾਰੀ ਤੇ SSP ਦਾ ਵੱਡਾ ਖੁਲਾਸਾ, ਚਿੱਟੀ ਕਰੇਟਾ ‘ਚ ਮਿਲੇ ਡਰੱਗਸ, ਲਾਈਟਰ, ਵੇਇੰਗ ਸਕੇਲ! DOPE ਟੈਸਟ ਆਇਆ ਪੌਜ਼ਿਟਿਵ

ਅੰਮ੍ਰਿਤਪਾਲ ਦੇ ਭਰਾ ਦੀ ਗ੍ਰਿਫਤਾਰੀ ਤੇ SSP ਦਾ ਵੱਡਾ ਖੁਲਾਸਾ, ਚਿੱਟੀ ਕਰੇਟਾ ‘ਚ ਮਿਲੇ ਡਰੱਗਸ, ਲਾਈਟਰ, ਵੇਇੰਗ ਸਕੇਲ! DOPE ਟੈਸਟ ਆਇਆ ਪੌਜ਼ਿਟਿਵ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਅੱਜ ਆਈਸ ਡਰੱਗ ਦੇ ਨਾਲ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਮਾਮਲੇ ਨੂੰ ਲੈ ਕੇ ਜਲੰਧਰ ਦੇ SSP ਅੰਕੁਰ ਗੁਪਤਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕੁੱਲ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਤਿੰਨਾ ਦੇ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

SSP ਅੰਕੁਰ ਗੁਪਤਾ ਨੇ ਦੱਸਿਆ ਕਿ ਸ਼ਾਮ ਵੇਲੇ ਪੈਟਰੋਲਿੰਗ ਦੌਰਾਨ ਪੁਲਸ ਨੂੰ ਫ਼ਿਲੌਰ ਵਿਚ ਨੈਸ਼ਨਲ ਹਾਈਵੇਅ ਦੀ ਸਾਈਡ ‘ਤੇ ਲੱਗੀ ਇਕ ਸ਼ੱਕੀ ਗੱਡੀ ਮਿਲੀ ਸੀ। ਇਸ ਕ੍ਰੇਟਾ ਗੱਡੀ ਦੇ ਸ਼ੀਸ਼ੇ ਵੀ ਕਾਲੇ ਕੀਤੇ ਹੋਏ ਸਨ, ਜਿਸ ਕਾਰਨ ਸ਼ੱਕ ਦੇ ਅਧਾਰ ‘ਤੇ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚ ਸਵਾਰ ਵਿਅਕਤੀਆਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ।

SSP ਨੇ ਦੱਸਿਆ ਕਿ ‘ਜਦੋਂ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਤਾਂ ਮੌਕੇ ‘ਤੇ ਉਹ ਨਸ਼ੇ ਵਿਚ ਸੀ, ਜਦੋਂ ਉਸ ਦਾ DOPE ਟੈਸਟ ਕਰਵਾਇਆ ਗਿਆ ਤਾਂ ਉਹ ਪੌਜ਼ਿਟਿਵ ਪਾਇਆ ਗਿਆ।

ਇਸ ਦੌਰਾਨ ਲਵਪ੍ਰੀਤ ਪੁੱਤਰ ਗੁਰਪ੍ਰੀਤ ਵਾਸੀ ਚੀਮਾ ਵਾਰਡ ਥਾਣਾ ਬਿਆਸ ਅਤੇ ਹਰਪ੍ਰੀਤ ਉਰਫ਼ ਹੈਪੀ ਪੁੱਤਰ ਤਰਸੇਮ ਸਿੰਘ ਵਾਸੀ ਜੱਲੂਪੁਰ ਖੇੜਾ ਥਾਣਾ ਖਿਲਜੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਕੋਲੋਂ 4 ਗ੍ਰਾਮ ਆਈਸ, ਵੇਇੰਗ ਸਕੇਲ, ਲਾਈਟਰ ਆਦਿ ਸਾਮਾਨ ਵੀ ਬਰਾਮਦ ਹੋਇਆ। ਗੁਰਪ੍ਰੀਤ ਸਿੰਘ ਕੋਲੋਂ 2 ਫ਼ੋਨ ਬਰਾਮਦ ਕੀਤੇ ਗਏ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਲੁਧਿਆਣਾ ਦੇ ਰਹਿਣ ਵਾਲੇ ਸੰਦੀਪ ਅਰੋੜਾ ਨਾਂ ਦੇ ਵਿਅਕਤੀ ਕੋਲੋਂ ਨਸ਼ਾ ਲੈ ਕੇ ਆਏ ਸਨ ਤੇ ਉਸ ਨੂੰ ਬਕਾਇਦਾ ਪੇਟੀਐਮ ਰਾਹੀਂ 10 ਹਜ਼ਾਰ ਰੁਪਏ ਵੀ ਟ੍ਰਾਂਸਫਰ ਕੀਤੇ ਸਨ।

ਪਰਿਵਾਰ ਨੇ ਦਿੱਤਾ ਸਪੱਸ਼ਟੀਕਰਨ : ਪਿਤਾ ਤਰਸੇਮ ਸਿੰਘ ਨੇ ਕਿਹਾ- ਬਦਨਾਮ ਕਰਨ ਦੀ ਕੋਸ਼ਿਸ਼

ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਦੀ ਗ੍ਰਿਫਤਾਰੀ ਮਾਮਲੇ ‘ਚ ਪਰਿਵਾਰ ਦਾ ਪਹਿਲਾ ਪ੍ਰਤੀਕਰਮ ਸਾਹਮਣੇ ਆਇਆ ਹੈ। ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਮਿਲੀ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਕੋਝੀ ਹਰਕਤ ਹੈ ਲੋਕਾਂ ਨੂੰ ਪਰਿਵਾਰ ਨੂੰ ਤੋੜਨ ਦੀ। ਉਹਨਾਂ ਕਿਹਾ ਕਿ ਸਾਡੇ ਪਰਿਵਾਰ ਉੱਤੇ ਬਣ ਰਹੇ ਭਰੋਸੇ ਕਾਰਨ ਇਹ ਹੁਣ ਸਰਕਾਰ ਮਾੜੀ ਨੀਤੀ ਅਪਣਾਅ ਰਹੀ ਹੈ। ਉਹਨਾਂ ਕਿਹਾ ਕਿ ਜਿਥੇ ਅਸਲ ਚ ਨਸ਼ਾ ਖਤਮ ਕਰਨ ਦੀ ਲੋੜ ਸੀ ਉਹ ਪੁਲਿਸ ਤੋਂ ਹੁੰਦਾ ਨਹੀਂ ਪਰ ਨਿਰਦੋਸ਼ ਪਰਿਵਾਰਾਂ ਨੂੰ ਫਸਾਉਣ ‘ਚ ਅੱਗੇ ਹੈ।