ਅੱਜ ਸੜਕਾਂ ‘ਤੇ ਉੱਤਰਣਗੇ ਦੇਸ਼ ਭਰ ਦੇ ਟਰੈਕਟਰ, ਕਰਨਗੇ ਰੋਸ ਪ੍ਰਦਰਸ਼ਨ, ਬਾਰਡਰਾਂ ‘ਤੇ ਡਟੇ ਕਿਸਾਨਾਂ ਦੇ ਹੌਸਲੇ ਬੁਲੰਦ

ਅੱਜ ਸੜਕਾਂ ‘ਤੇ ਉੱਤਰਣਗੇ ਦੇਸ਼ ਭਰ ਦੇ ਟਰੈਕਟਰ, ਕਰਨਗੇ ਰੋਸ ਪ੍ਰਦਰਸ਼ਨ, ਬਾਰਡਰਾਂ ‘ਤੇ ਡਟੇ ਕਿਸਾਨਾਂ ਦੇ ਹੌਸਲੇ ਬੁਲੰਦ

ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਦੇ ਹੱਲ ਲਈ ਅੱਜ 26 ਫਰਵਰੀ ਨੂੰ ਟਰੈਕਟਰ ਮਾਰਚ ਕਰਨ ਦਾ ਫ਼ੈਸਲਾ ਕੀਤਾ ਹੈ।

ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਸੂਬਾਈ ਤੇ ਕੌਮੀ ਮਾਰਗਾਂ ਉਤੇ ਟਰੈਕਟਰ ਮਾਰਚ ਕੱਢੇ ਜਾਣਗੇ ਅਤੇ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਸੜਕ ਕੰਢੇ ਟਰੈਕਟਰ ਖੜ੍ਹੇ ਕਰਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਸੂਬੇ ਭਰ ਵਿੱਚ 100 ਤੋਂ ਵੱਧ ਥਾਵਾਂ ’ਤੇ ਕਿਸਾਨਾਂ ਵੱਲੋਂ ਡਬਲਿਊਟੀਓ ਦੇ ਪੂਤਲੇ ਵੀ ਫੂਕੇ ਜਾਣਗੇ।