ਆਪ ‘ਚੋਂ ਕੱਢੇ MLA ਕੁੰਵਰ ਵਿਜੇ ਪ੍ਰਤਾਪ ਦਾ ਆਇਆ ਪਹਿਲਾ ਬਿਆਨ, ਕਿਹਾ..!

ਆਪ ‘ਚੋਂ ਕੱਢੇ MLA ਕੁੰਵਰ ਵਿਜੇ ਪ੍ਰਤਾਪ ਦਾ ਆਇਆ ਪਹਿਲਾ ਬਿਆਨ, ਕਿਹਾ..!

APP ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ‘ਤੇ ਅਨੁਸ਼ਾਸਨਹੀਣਤਾ ਅਤੇ ਪਾਰਟੀ ਦੇ ਵਿਰੁੱਧ ਜਾਣ ਦਾ ਦੋਸ਼ ਲਗਾਇਆ ਗਿਆ ਹੈ। ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਨੇ ਇਹ ਫੈਸਲਾ ਲਿਆ ਹੈ। ਇਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸੋਸਲ ਮੀਡੀਆ ਉੱਤੇ ਇੱਕ ਬਿਆਨ ਸਾਂਝਾ ਕੀਤਾ ਹੈ।

ਦਰਅਸਲ, ਕੁੰਵਰ ਵਿਜੇ ਪ੍ਰਤਾਪ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, “ਕਬੀਰ ਜਿਸੁ ਮਰਨੇ ਤੇ ਜਗੁ ਡਰੇ ਮੇਰੇ ਮਨਿ ਆਨੰਦੁ”, ਦੱਸ ਦਈਏ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਬਿਆਨ ਸਾਂਝਾ ਕੀਤਾ ਗਿਆ ਹੈ।