ਆਪ ਦੇ ਉਮੀਦਵਾਰ ਦੇ ਕੁੜਮ ਨੇ ਛੱਡੀ ਕਾਂਗਰਸ, AAP ‘ਚ ਹੋਣਗੇ ਸ਼ਾਮਲ

ਆਪ ਦੇ ਉਮੀਦਵਾਰ ਦੇ ਕੁੜਮ ਨੇ ਛੱਡੀ ਕਾਂਗਰਸ, AAP ‘ਚ ਹੋਣਗੇ ਸ਼ਾਮਲ

ਸਾਬਕਾ ਕੌਂਸਲਰ ਤੇ ਕਾਂਗਰਸੀ ਆਗੂ ਓਮਕਾਰ ਰਾਜੀਵ ਟਿੱਕਾ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੱਤਰ ਭੇਜ ਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਛੱਡਣ ਦਾ ਐਲਾਨ ਕੀਤਾ। ਉਹ ਬਾਅਦ ਦੁਪਹਿਰ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਟਿੱਕਾ ਆਮ ਆਦਮੀ ਪਾਰਟੀ ਦੇ ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਉਮੀਦਵਾਰ ਮਹਿੰਦਰ ਭਗਤ ਦੇ ਕੁੜਮ ਹਨ।