ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਤੀਸਰੀ ਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਪ੍ਰਧਾਨ ਬਣ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੰਤ ਬਲਬੀਰ ਸਿੰਘ ਘੁੰਨਸ ਦਰਮਿਆਨ ਵੋਟਿੰਗ ਹੋਈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੇਸ਼ ਕੀਤਾ ਜਦਕਿ ਸੰਤ ਬਲਬੀਰ ਸਿੰਘ ਘੁੰਨਸ ਦਾ ਨਾਮ ਅਮਰੀਕ ਸਿੰਘ ਨੇ ਪੇਸ਼ ਕੀਤਾ। ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਵਈਪੂਈ ਨੇ ਐਂਬੂਲੈਂਸ ‘ਚ ਹੀ ਵੋਟ ਪਾਈ।
151 ਮੈਂਬਰਾਂ ‘ਚੋਂ 137 ਮੈਂਬਰ ਹਾਜ਼ਰ ਹੋਏ ਹਨ। 151 ਮੈਂਬਰਾਂ ‘ਚੋਂ 135 ਮੈਂਬਰ ਹਾਜ਼ਰ ਹੋਏ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 118 ਅਤੇ ਸੰਤ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਪਈਆਂ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਤ ਬਲਬੀਰ ਸਿੰਘ ਘੁੰਨਸ ਨੂੰ 101 ਵੋਟਾਂ ਨਾਲ ਹਰਾਇਆ। ਪਿਛਲੀ ਸਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 146 ਵੋਟਾਂ ਵਿਚੋਂ 104 ਅਤੇ ਵਿਰੋਧੀ ਧਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ 42 ਵੋਟਾਂ ਹਾਸਲ ਹੋਈਆਂ ਸਨ
ਮਣੀ ਅਕਾਲੀ ਦਲ ਦੇ ਵਿਰੋਧੀ ਪਾਰਟੀਆਂ ਵਲੋਂ ਬਲਵੀਰ ਸਿੰਘ ਘੁੰਨਸ ਨੂੰ ਉਮੀਦਵਾਰ ਐਲਾਨਿਆ ਗਿਆ ਸੀ। ਇਸ ਸਬੰਧੀ ਐਲਾਨ ਬਰਨਾਲਾ ‘ਚ ਬੀਬੀ ਜਾਗੀਰ ਕੌਰ ਅਤੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਲੋਂ ਪ੍ਰੈਸ ਕਾਨਫਰੰਸ ਕਰਕੇ ਕੀਤਾ ਗਿਆ ਸੀ।