ਜਾਣਕਾਰੀ ਅਨੁਸਾਰ ਇਹ ਹੰਗਾਮਾ ਦੋ ਦਿਨ ਪਹਿਲਾਂ ਹੋਇਆ ਸੀ। ਪਰ ਇਸ ਦਾ ਵੀਡੀਓ ਸ਼ੁੱਕਰਵਾਰ ਸ਼ਾਮ ਨੂੰ ਸਾਹਮਣੇ ਆਇਆ। ਦਰਅਸਲ, ਟੋਡਾਭੀਮ ਦੀ ਐਸਡੀਐਮ ਸੁਨੀਤਾ ਮੀਨਾ ਦੋ ਦਿਨ ਪਹਿਲਾਂ ਇਲਾਕੇ ਦੇ ਨਾਦ ਪਿੰਡ ਵਿੱਚ ਕਬਜ਼ੇ ਹਟਾਉਣ ਦੀ ਕਾਰਵਾਈ ਲਈ ਗਏ ਸੀ। ਉਨ੍ਹਾਂ ਦੇ ਨਾਲ ਪੁਲਿਸ ਦੀ ਪੂਰੀ ਫੋਰਸ ਸੀ। ਕਬਜੇ ਨੂੰ ਹਟਾਉਂਦੇ ਹੋਏ ਕਬਜੇਦਾਰ ਦੇ ਪਰਿਵਾਰਕ ਮੈਂਬਰਾਂ ਦੀ ਪੁਲਿਸ ਪ੍ਰਸ਼ਾਸਨ ਨਾਲ ਝੜਪ ਹੋ ਗਈ। ਇਸ ਤੋਂ ਬਾਅਦ ਹੰਗਾਮਾ ਅਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।
ਇਸ ਦੌਰਾਨ ਇੱਕ ਔਰਤ ਨੇ ਐਸਡੀਐਮ ਨਾਲ ਬਦਸਲੂਕੀ ਕੀਤੀ ਅਤੇ ਉਸ ਦੇ ਵਾਲਾਂ ਤੋਂ ਖਿੱਚ ਲਿਆ। ਇਹ ਦੇਖ ਕੇ ਉਥੇ ਮੌਜੂਦ ਪੁਲਿਸ ਵਾਲੇ ਹੈਰਾਨ ਰਹਿ ਗਏ। ਬਾਅਦ ਵਿੱਚ ਪੁਲਿਸ ਮੁਲਾਜ਼ਮਾਂ ਨੇ ਐਸਡੀਐਮ ਨੂੰ ਮਹਿਲਾ ਤੋਂ ਛੁਡਵਾਇਆ। ਇਸ ਤੋਂ ਬਾਅਦ ਐਸਡੀਐਮ ਦੀ ਫਿਰ ਮਹਿਲਾ ਨਾਲ ਝੜਪ ਹੋ ਗਈ। ਉੱਥੇ ਮੌਜੂਦ ਲੋਕਾਂ ਨੇ ਇਸ ਪੂਰੇ ਹੰਗਾਮੇ ਦੀ ਵੀਡੀਓ ਬਣਾ ਲਈ। ਮਾਮਲੇ ਦੀ ਸੂਚਨਾ ਮਿਲਦੇ ਹੀ ਕਰੌਲੀ ਦੇ ਐੱਸਪੀ ਸੁਜੀਤ ਸ਼ੰਕਰ ਮੌਕੇ ਉਤੇ ਪਹੁੰਚੇ।
ਉਨ੍ਹਾਂ ਸਾਰੀ ਘਟਨਾ ਦੀ ਜਾਣਕਾਰੀ ਲਈ। ਪੁਲਿਸ ਮੁਲਾਜ਼ਮਾਂ ਦੀ ਅਣਗਹਿਲੀ ਨੂੰ ਦੇਖਦੇ ਹੋਏ ਐਸਪੀ ਨੇ ਡਿਊਟੀ ਅਫ਼ਸਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਟੋਡਾਭੀਮ ਥਾਣਾ ਮੁਖੀ ਨੂੰ ਲਾਈਨ ਹਾਜ਼ਰ ਕਰ ਦਿੱਤਾ।