ਕਮਿਸ਼ਨਰੇਟ ਪੁਲਿਸ ਨੇ ਚੰਡੀਗੜ੍ਹ ਤੋਂ ਤਸਕਰੀ ਕੀਤੀ ਗਈ ਨਜਾਇਜ਼ ਸ਼ਰਾਬ ਦੀਆਂ 100 ਪੇਟੀਆਂ ਜ਼ਬਤ ਕੀਤੀਆਂ ਹਨ

ਕਮਿਸ਼ਨਰੇਟ ਪੁਲਿਸ ਨੇ ਚੰਡੀਗੜ੍ਹ ਤੋਂ ਤਸਕਰੀ ਕੀਤੀ ਗਈ ਨਜਾਇਜ਼ ਸ਼ਰਾਬ ਦੀਆਂ 100 ਪੇਟੀਆਂ ਜ਼ਬਤ ਕੀਤੀਆਂ ਹਨ

ਜਲੰਧਰ,( H.S ) 19 ਦਸੰਬਰ* : ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਅਹਿਮ ਕਾਰਵਾਈ ਕਰਦਿਆਂ ਚੰਡੀਗੜ੍ਹ ਤੋਂ ਆਯਾਤ ਕੀਤੀ ਗਈ ਨਾਜਾਇਜ਼ ਸ਼ਰਾਬ ਦੀ ਇਕ ਵੱਡੀ ਖੇਪ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਸਟੇਸ਼ਨ ਬਸਤੀ ਬਾਵਾ ਖੇਲ ਦੀ ਟੀਮ ਨੇ ਰੂਟੀਨ ਗਸ਼ਤ ਦੌਰਾਨ ਪੁਖ਼ਤਾ ਇਤਲਾਹ ‘ਤੇ ਕਾਰਵਾਈ ਕਰਦਿਆਂ 17 ਦਸੰਬਰ ਨੂੰ ਆਬਕਾਰੀ ਐਕਟ ਤਹਿਤ ਮੁਕੱਦਮਾ ਨੰਬਰ 204 ਦਰਜ ਕਰਕੇ ਛਾਪੇਮਾਰੀ ਕੀਤੀ ਸੀ।

ਸੀਪੀ ਨੇ ਅੱਗੇ ਦੱਸਿਆ ਕਿ ਇਸ ਕਾਰਵਾਈ ਦੇ ਨਤੀਜੇ ਵਜੋਂ 100 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜਿਸ ਵਿੱਚ “ਲੰਡਨ ਪ੍ਰਾਈਡ” ਲੇਬਲ ਵਾਲੇ 95 ਬਕਸੇ ਅਤੇ “ਇੰਪੀਰੀਅਲ ਸਟਾਈਲ ਬਲੈਂਡਡ ਵਿਸਕੀ” ਦੇ 5 ਬਕਸੇ ਸ਼ਾਮਲ ਹਨ, ਦੋਵੇਂ ਵਿਸ਼ੇਸ਼ ਤੌਰ ‘ਤੇ ਚੰਡੀਗੜ੍ਹ ਵਿੱਚ ਵਿਕਰੀ ਲਈ ਮਾਰਕ ਕੀਤੇ ਗਏ ਹਨ। ਮੁੱਖ ਦੋਸ਼ੀ ਡਾ.ਜਸਬੀਰ ਸਿੰਘ ਆਨੰਦ ਵਾਸੀ ਜਲੰਧਰ ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਸੰਜੀਵ ਕੁਮਾਰ ਉਰਫ਼ ਸੰਜੂ ਵਾਸੀ ਨਿਊ ਗੌਤਮ ਨਗਰ, ਜਲੰਧਰ ਫਰਾਰ ਹੈ।
ਸ੍ਰੀ ਸ਼ਰਮਾ ਨੇ ਭਵਿੱਖ ਵਿੱਚ ਨਾਜਾਇਜ਼ ਸ਼ਰਾਬ ਦੀ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਮੁਲਜ਼ਮਾਂ ਨੂੰ ਫੜਨ ਲਈ ਲਗਾਤਾਰ ਯਤਨਾਂ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਅਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ।

ਇਹ ਆਪ੍ਰੇਸ਼ਨ ਗੈਰ-ਕਾਨੂੰਨੀ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਜਲੰਧਰ ਪੁਲਿਸ ਦੀ ਸਰਗਰਮ ਪਹੁੰਚ ਨੂੰ ਉਜਾਗਰ ਕਰਦਾ ਹੈ। ਇਸ ਤੋਂ ਇਲਾਵਾ ਮੁਲਜ਼ਮਾਂ ਦੀ ਭਾਲ ਲਈ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹੋਰ ਪੁੱਛਗਿੱਛ ਜਾਰੀ ਹੈ।