ਜਲੰਧਰ ਤੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ ਇੰਚਾਰਜ ਤਜਿੰਦਰ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਤਜਿੰਦਰ ਸਿੰਘ ਬਿੱਟੂ ਬੀਜੇਪੀ ਵਿੱਚ ਸ਼ਾਮਲ ਹੋ ਸਕਦੇ ਹਨ। ਫਿਲਹਾਲ ਬਿੱਟੂ ਵੱਲੋਂ ਇਸ ਸਬੰਧੀ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਤਜਿੰਦਰ ਬਿੱਟੂ ਨੇ ਆਪਣਾ ਅਸਤੀਫਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਭੇਜ ਦਿੱਤਾ ਹੈ।
ਜਲੰਧਰ ਦੇ ਰਹਿਣ ਵਾਲੇ ਤੇਜਿੰਦਰ ਸਿੰਘ ਬਿੱਟੂ ਪਿਛਲੇ ਕਈ ਸਾਲਾਂ ਤੋਂ ਕਾਂਗਰਸ ਪਾਰਟੀ ਲਈ ਸੇਵਾ ਕਰ ਰਹੇ ਹਨ, ਤੁਹਾਨੂੰ ਦੱਸ ਦੇਈਏ ਕਿ ਤੇਜਿੰਦਰ ਸਿੰਘ ਬਿੱਟੂ 2017 ‘ਚ ਪੰਜਾਬ ‘ਚ ਸੱਤਾ ‘ਚ ਆਈ ਕਾਂਗਰਸ ਸਰਕਾਰ ਦੌਰਾਨ 12 ਸਾਲਾਂ ਤੋਂ ਰਾਜਨੀਤੀ ਤੋਂ ਦੂਰ ਰਹੇ ਸਨ। ਉਨ੍ਹਾਂ ਨੂੰ ਕਾਂਗਰਸ ਪਾਰਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਮੁੜ ਤੋਂ ਰਾਜਨੀਤੀ ਵਿੱਚ ਵਾਪਸੀ ਕੀਤੀ ਸੀ।