ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ਦੇ ਮੌਜੂਦਾ ਕਾਂਗਰਸੀ ਸਰਪੰਚ ‘ਤੇ ਬੀਤੀ ਦੇਰ ਸ਼ਾਮ ਘਰ ਦੇ ਨਜਦੀਕ ਹੀ ਤੇਜਧਾਰ ਹਥਿਆਰਾਂ ਨਾਲ ਅਣਪਛਾਤਿਆਂ ਨੇ ਹਮਲਾ ਕਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਸਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਦਾਖ਼ਲ ਕਰਾਇਆ।
ਬਟਾਲਾ ਦੇ ਸਿਵਲ ਹਸਪਤਾਲ ਵਿੱਚ ਉਸਦੀ ਖ਼ਰਾਬ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਜਿੱਥੇ ਕਾਂਗਰਸੀ ਸਰਪੰਚ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਤੋਂ ਬਾਅਦ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ ਪਤਨੀ ਨੇ ਕਿਹਾ ਕਿ ਪਿੰਡ ‘ਚ ਬਹੁਤ ਲੋਕ ਰੰਜਿਸ਼ ਰੱਖਦੇ ਸਨ।