ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਚੋਣ ਪਟੀਸ਼ਨ ‘ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਜਵਾਬ ਦੇਣ ਲਈ ਸਮਾਂ ਮੰਗਿਆ ਹੈ।
ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 13 ਦਸੰਬਰ, 2024 ਨੂੰ ਹੋਵੇਗੀ। ਇਹ ਪਟੀਸ਼ਨ ਭਾਜਪਾ ਆਗੂ ਗੌਰਵ ਲੂਥਰਾ ਨੇ ਐਡਵੋਕੇਟ ਮਨਿਤ ਮਲਹੋਤਰਾ ਰਾਹੀਂ ਹਾਈ ਕੋਰਟ ਵਿੱਚ ਦਾਇਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਲੋਕ ਪ੍ਰਤੀਨਿਧਤਾ ਐਕਟ ਤਹਿਤ ਸੰਸਦ ਮੈਂਬਰ ਬਣੇ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ।