ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਲੈਕੇ ਹਾਊਸ ਵਿੱਚ ਵੋਟਿੰਗ ਹੋਈ। ਜਿਸ ਵਿੱਚ ਭਾਜਪਾ ਦੇ ਉਮੀਦਵਾਰ ਨੇ ਚੋਣ ਜਿੱਤਕੇ ਮੇਅਰ ਦੇ ਅਹੁਦੇ ਪ੍ਰਾਪਤ ਕਰ ਲਿਆ।
ਹਾਲਾਂ ਕਿ ਇਸ ਚੋਣ ਨਤੀਜੇ ਤੋਂ ਬਾਅਦ ਵਿਰੋਧੀਧਿਰਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਹਾਊਸ ਵਿੱਚ ਹੰਗਾਮਾ ਵੀ ਕੀਤਾ। ਹੁਣ ਆਮ ਆਦਮੀ ਪਾਰਟੀ ਇਸ ਫੈਸਲੇ ਨੂੰ ਹਾਈਕੋਰਟ ਵਿੱਚੋਂ ਚੁਣੌਤੀ ਦੇਵੇਗੀ।
ਭਾਜਪਾ ਕੌਂਸਲਰ ਮਨੋਜ ਸੋਨਕਰ ਚੰਡੀਗੜ੍ਹ ਦੇ ਨਵੇਂ ਮੇਅਰ ਚੁਣੇ ਗਏ ਹਨ। ਮੰਗਲਵਾਰ ਨੂੰ ਹੋਈ ਮੇਅਰ ਦੀ ਚੋਣ ਵਿੱਚ ਉਨ੍ਹਾਂ ਨੂੰ 16 ਵੋਟਾਂ ਮਿਲੀਆਂ, ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਦਲੀਪ ਟੀਟਾ ਨੂੰ 12 ਵੋਟਾਂ ਮਿਲੀਆਂ। ਕਾਂਗਰਸ ਨੇ ਆਪਣੇ ਮੇਅਰ ਉਮੀਦਵਾਰ ਦੀ ਨਾਮਜ਼ਦਗੀ ਪਹਿਲਾ ਹੀ ਵਾਪਿਸ ਲੈ ਲਈ ਸੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਸਮਰਥਨ ਦੇ ਦਿੱਤਾ ਸੀ।