ਮਾਨਸਾ ‘ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਹੰਗਾਮਾ ਹੋਣ ਦੀ ਖਬਰ ਹੈ। ਕਿਸਾਨ ਸੰਗਰੂਰ ਦੇ ਪਿੰਡ ਲੇਲੇਆਣਾ ਆ ਰਹੇ ਸੀ। ਜਿਸ ਦੌਰਾਨ ਮਾਨਸਾ ‘ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਹੰਗਾਮਾ ਹੋ ਗਿਆ। ਦੋਵਾਂ ਧੜਿਆਂ ਵਿਚਕਾਰ ਜ਼ਬਰਦਸਤ ਧੱਕਾਮੁੱਕੀ ਹੋਈ। ਪੁਲਿਸ ਵੱਲੋਂ ਕਿਸਾਨਾਂ ਦੀਆਂ ਗੱਡੀਆਂ ਦੇ ਸ਼ੀਸ਼ੇ ਵੀ ਭੰਨੇ ਗਏ ਹਨ।ਜਿਸ ਦੌਰਾਨ 3 SHO ਤੇ ਕਈ ਕਿਸਾਨ ਜ਼ਖ਼ਮੀ ਹੋ ਗਏ। ਕਿਸਾਨ ਗੈਸ ਪਾਈਪ ਦਾ ਵਿਰੋਧ ਕਰਨ ਜਾ ਰਹੇ ਸਨ। ਜਿਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਣ ਦੌਰਾਨ ਇਹ ਘਟਨਾ ਵਾਪਰੀ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਗੁਜਰਾਤ ਤੋਂ ਗੈਸ ਪਾਈਪ ਲਾਈਨ ਖੇਤਾਂ ਵਿਚ ਦੀ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਾਈਪ ਲਾਈਨ ਪਾਉਣ ਵਾਲੀ ਕੰਪਨੀ ਖੇਤਾਂ ਦੇ ਮਾਲਕ ਕਿਸਾਨਾਂ ਨੂੰ ਨਿਗੂਣਾ ਮੁਆਵਜ਼ਾ ਦੇ ਰਹੀ ਸੀ, ਜਿਸ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੰਘਰਸ਼ ਸ਼ੁਰੂ ਕੀਤਾ। ਉਨ੍ਹਾਂ ਦੱਸਿਆ ਕਿ ਕੰਪਨੀ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਲਿਖਤੀ ਸਮਝੌਤਾ ਕਰਦਿਆਂ ਕਿਸਾਨਾਂ ਨੂੰ 24 ਲੱਖ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ ਪਰ ਕਰੀਬ ਦੋ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ