ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ ਹਰ ਜ਼ਿਲ੍ਹੇ ‘ਚ ਟਰੈਕਟਰ ਪਰੇਡ ਕੱਢਣ ਦਾ ਐਲਾਨ

ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ ਹਰ ਜ਼ਿਲ੍ਹੇ ‘ਚ ਟਰੈਕਟਰ ਪਰੇਡ ਕੱਢਣ ਦਾ ਐਲਾਨ

ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦੇਸ਼ ਦੀ ਕਿਸਾਨੀ ਨੇ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਮੰਨਵਾਉਣ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਆਪਣੀ ਜ਼ੁਬਾਨ ਪੁਗਾਉਣ ਲਈ ਮਜ਼ਬੂਰ ਕਰਨ ਲਈ ਸੰਘਰਸ਼ ਦਾ ਰਸਤਾ ਅਖ਼ਤਿਆਰ ਕੀਤਾ ਹੋਇਆ ਹੈ ਤੇ ਆਉਣ ਵਾਲੇ ਗਣਤੰਤਰ ਦਿਵਸ ਮੌਕੇ ਦੇਸ਼ ਦੇ ਹਰ ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਕੱਢੀ ਜਾਵੇਗੀ ਤੇ ਦੇਸ਼ ਦੀ ਮੋਦੀ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿੱਖੇ ਆਲ ਇੰਡੀਆ ਕਿਸਾਨ ਸਭਾ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਤੇ ਆਲ ਇੰਡੀਆ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਿਢੱਲੋਂ ਨੇ ਕੀਤਾ।

ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਮਿਹਨਤਕਸ਼ ਲੋਕਾਂ ਦੀ ਤੇ ਦੇਸ਼ ਦੇ ਕੁਦਰਤੀ ਵਸੀਲਿਆਂ ਦੀ ਲੁੱਟ ਖਸੁੱਟ ਕਰਨ ਵਿੱਚ ਨਵੇਂ ਕੀਰਤੀਮਾਨ ਸਥਾਪਤ ਕੀਤੇ,ਮੋਦੀ ਹਕੂਮਤ ਨੂੰ ਦੇਸ਼ ਦੇ ਕਿਰਤੀ ਕਿਸਾਨਾਂ ਨਾਲ ਕੀਤੀ ਵਾਅਦਾ ਖ਼ਲਿਾਫ਼ੀ ਦਾ ਭਿਆਨਕ ਨਤੀਜਾ ਆਉਣ ਵਾਲੀਆ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ।