ਅਮ੍ਰਿਤਸਰ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਝੋਨੇ ਦੇ ਖਰੀਦ, ਡੀਏਪੀ ਤੇ ਪਰਾਲੀ ਦੇ ਮੁੱਦੇ ਪ੍ਰਤੀ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਆ ਰਹੀ ਮੁਸ਼ਕਿਲਾਂ ਦੇ ਚੱਲਦੇ ਭਲਕੇ ਪੂਰੇ ਪੰਜਾਬ ਭਰ ‘ਚ ਚੱਕਾ ਜਾਮ ਦਾ ਐਲਾਨ ਕੀਤਾ ਹੈ।
ਇਸ ਜਾਮ ਵਿੱਚ ਵੱਡੇ ਸ਼ਹਿਰਾਂ ਨੂੰ ਜੋੜਦੇ ਮੁੱਖ ਮਾਰਗ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਦੋਨਾਂ ਸੰਗਠਨਾਂ ਵੱਲੋਂ ਸੰਬੋਧਨ ਕਰਦਿਆਂ ਪੰਜਾਬ ਦੇ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਿਸ ਕਦਰ ਸਰਕਾਰਾਂ ਵੱਲੋਂ ਝੋਨੇ ਦੀ ਖਰੀਦ ਨੂੰ ਬਹਾਨੇ ਬਣਾ ਕੇ ਉਲਝਾਇਆ ਗਿਆ ਹੈ, ਓਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਸਰਕਾਰਾਂ ਕਿਸਾਨਾਂ ਨੂੰ ਸਰਕਾਰੀ ਖਰੀਦ ਤੋਂ ਹਤਾਸ਼ ਕਰਕੇ ਪ੍ਰਾਈਵੇਟ ਘਰਾਣਿਆਂ ਦੇ ਅੱਗੇ ਸ਼ਿਕਾਰ ਵਾਂਗ ਸੁੱਟਣ ਦੀ ਨੀਤੀ ਤਹਿਤ ਕੰਮ ਕਰ ਰਹੀਆਂ ਹਨ
ਪੰਧੇਰ ਨੇ ਕਿਹਾ ਕਿ ਇਸ ਦੇ ਚਲਦੇ ਮੋਗਾ, ਸੰਗਰੂਰ, ਫਗਵਾੜਾ ਅਤੇ ਗੁਰਦਾਸਪੁਰ ਤੋਂ ਹੁਸ਼ਿਆਰਪੁਰ ਜਾਣ ਵਾਲੀ ਟਾਂਡੇ ਵਾਲੀ ਕੱਲ੍ਹ ਚੱਕਾ ਜਾਮ ਕੀਤਾ ਜਾਵੇਗਾ। ਨਾਲ ਹੀ ਬਟਾਲਾ, ਜਿੱਥੇ ਸਾਡਾ ਰੇਲਵੇ ਸਟੇਸ਼ਨ ‘ਤੇ ਪੱਕਾ ਧਰਨਾ ਚੱਲ ਰਿਹਾ ਹੈ, ਹੁਣ ਸੜਕੀ ਆਵਾਜਾਈ ਜਾਮ ਕਰਕੇ ਅਸੀਂ ਧਰਨਾ ਪ੍ਰਦਰਸ਼ਨ ਕਰਾਂਗੇ।