07/04/2024 ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸਾਂਝੇ ਸੱਦੇ ਤੇ ਚੱਲ ਰਹੇ ਭਾਰਤ ਪੱਧਰੀ ਅੰਦੋਲਨ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ਤੇ ਹਰਿਆਣਾ ਸਰਕਾਰ ਵੱਲੋਂ ਗ੍ਰਿਫਤਾਰ ਕੀਤੇ ਗਏ ਨੌਜਵਾਨ ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਜ਼ੋਰਦਾਰ ਤਰੀਕੇ ਨਾਲ ਉਠਾਉਣ ਲਈ ਦੋਨਾਂ ਫੋਰਮਾਂ ਵੱਲੋਂ ਦੇਸ਼ ਭਰ ਵਿੱਚ ਮਾਰਚ ਕਰਕੇ ਡੀਸੀ ਦਫ਼ਤਰਾਂ ਅੱਗੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣ ਦੇ ਦਿੱਤੇ ਗਏ ਪ੍ਰੋਗਰਾਮ ਤਹਿਤ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਅੰਦਰ ਕਾਲ ਨੂੰ ਲਾਗੂ ਕੀਤਾ ਗਿਆ, ਜਿਸ ਦੇ ਚਲਦੇ ਜਥੇਬੰਦੀ ਦੇ ਜਿਲ੍ਹਾ ਦੇ ਸੁੱਕਾ ਤਲਾਹ ਤੋਂ ਰੋਸ ਮਾਰਚ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਜਹਾਜ਼ ਚੌਕ ਤੇ ਪਹੁੰਚ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾਹ , ਸੂਬਾ ਪ੍ਰਧਾਨ ਕਿਸਾਨ ਤੇ ਜਵਾਨ ਭਲਾਈ ਸੁਖਦੇਵ ਸਿੰਘ ਭੋਜਰਾਜ , ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਫੋਜੀ, ਜ਼ਿਲ੍ਹਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ਨੇ ਇਹ ਜਾਣਕਾਰੀ ਪ੍ਰੈਸਨੋਟ ਜਾਰੀ ਕਰਕੇ ਦਿੱਤੀ। ਓਹਨਾ ਕਿਹਾ ਕਿ ਅੱਜ ਮੋਰਚਾ ਲਗਾਤਾਰ ਵਿਸਥਾਰ ਲੈਂਦੇ ਹੋਏ ਦੱਖਣ ਭਾਰਤ ਦੇ ਰਾਜਾਂ ਤੱਕ ਜ਼ੋਰ ਫ਼ੜ ਚੁੱਕਾ ਹੈ, ਜਿਸ ਤੋਂ ਕੇਂਦਰ ਸਰਕਾਰ ਹਤਾਸ਼ ਹੋ ਕੇ ਬਦਹਵਾਸੀ ਵਿੱਚ ਕਿਸਾਨ ਆਗੂਆਂ ਦੀਆਂ ਨਜ਼ਾਇਜ਼ ਤਰੀਕੇ ਨਾਲ ਗ੍ਰਿਫਤਾਰੀਆਂ ਕਰਨ ਦਾ ਕਦਮ ਚੱਕ ਰਹੀ ਹੈ, ਪਰ ਅੰਦੋਲਨਕਾਰੀ ਕਿਸਾਨ ਮਜ਼ਦੂਰ ਅਜਿਹੇ ਕਦਮਾਂ ਤੋਂ ਦੱਬਣ ਵਾਲੇ ਨਹੀਂ ਬਲਕਿ ਇਸ ਨਾਲ ਕਿਸਾਨ ਮਜਦੂਰ ਸੰਘਰਸ਼ ਨੂੰ ਹੋਰ ਵਧੇਰੇ ਬਲ ਮਿਲਿਆ ਹੈ ਅਤੇ ਮੋਦੀ ਸਰਕਾਰ ਦਾ ਕਰੂਪ ਚਿਹਰਾ ਨੰਗਾ ਹੋ ਰਿਹਾ ਹੈ। ਓਹਨਾ ਕਿਹਾ ਕਿ ਸਰਕਾਰ ਦੁਨੀਆ ਦੇ ਦੂਜੇ ਸਭ ਤੋਂ ਵੱਡੇ ਮੰਨੇ ਜਾਣ ਵਾਲੇ ਇਸ ਦੇਸ਼ ਵਿੱਚ ਕਿਸਾਨਾਂ ਮਜਦੂਰਾਂ ਤੇ ਤਸ਼ੱਦਦ ਕਰਕੇ ਲੋਕਤੰਤਰ ਦੀ ਰੀੜ ਦੀ ਹੱਡੀ ਤੋੜ ਰਹੀ ਹੈ। ਓਹਨਾ ਕਿਹਾ ਕਿ ਸਾਰੀਆਂ ਫ਼ਸਲਾਂ ਦੀ ਐਮ ਐਸ ਪੀ ਤੇ ਖਰੀਦ ਦਾ ਗਰੰਟੀ ਕਾਨੂੰਨ ਅਤੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਲਾਗੂ ਕਰਵਾਉਣ, ਕਿਸਾਨ ਮਜਦੂਰ ਦੀ ਕਰਜ਼ਾ ਮੁਕਤੀ ਮ, ਮਨਰੇਗਾ ਤਹਿਤ ਪ੍ਰਤੀ ਸਾਲ 200 ਦਿਨ ਰੁਜਗਾਰ ਅਤੇ ਦਿਹਾੜੀ 700 ਰੁਪਏ, ਸੰਵਿਧਾਨ ਦੀ 5ਵੀਂ ਸੂਚੀ ਲਾਗੂ ਕਰਵਾਉਣ ਦੀ ਆਦਿਵਾਸੀਆਂ ਦੀ ਚਰੋਕਲੀ ਮੰਗ ਸਮੇਤ 10 ਅਹਿਮ ਮੰਗਾਂ ਨੂੰ ਲਾਗੂ ਕਰਵਾਉਣ ਲਈ ਚੱਲ ਰਹੇ ਇਸ ਅੰਦੋਲਨ ਦੀਆਂ ਮੰਗਾਂ ਪ੍ਰਤੀ ਜਾਗਰੂਕਤਾ ਲਗਾਤਾਰ ਵਧ ਰਹੀ ਹੈ ਤੇ ਵੋਟਾਂ ਮੰਗਣ ਆਉਣ ਵਾਲੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹਨਾਂ ਮੰਗਾਂ ਤੇ ਸੁਆਲ ਕੀਤੇ ਜਾ ਰਹੇ ਹਨ। ਅਖੀਰ ਵਿੱਚ ਓਹਨਾ ਕਿਹਾ ਕਿ ਸਰਕਾਰ ਜਲਦ ਤੋਂ ਜਲਦ ਅੰਦੋਲਨਕਾਰੀਆਂ ਨੂੰ ਰਿਹਾਅ ਕਰੇ। ਓਹਨਾ ਆਮ ਜਨਤਾ ਨੂੰ ਅਪੀਲ ਕੀਤੀ ਕਿ ਅਗਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਅੰਦੋਲਨ ਵੱਲੋਂ 9 ਅਪ੍ਰੈਲ ਦੇ ਐਲਾਨੇ ਗਏ ਪ੍ਰੋਗਰਾਮ ਤਹਿਤ ਸ਼ੰਭੂ ਬਾਡਰ ਤੇ ਵੱਧ ਚੜ੍ਹ ਕੇ ਰੇਲ ਰੋਕੋ ਮੋਰਚੇ ਵਿੱਚ ਸ਼ਿਰਕਤ ਕੀਤੀ ਜਾਵੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਖ਼ਤਾਰ ਸਿੰਘ ੳਮਰੇਵਾਕ, ਪ੍ਰਧਾਨ ਜਸਵਿੰਦਰ ਸਿੰਘ, ਪ੍ਰਧਾਨ ਗੁਰਪ੍ਰੀਤ ਸਿੰਘ ਪਾਸਾ ਵਾਲੀ,ਨਿਸ਼ਾਨ ਸਿੰਘ ਮੇਹੜੇ, ਸੁਖਵਿੰਦਰ ਸਿੰਘ ਅੱਲੜ ਪਿੰਡੀ, ਅਨੂਪ ਸਿੰਘ ਸੁਲਤਾਨੀ, ਸੁਖਜਿੰਦਰ ਸਿੰਘ ਗੋਤ, ਹਰਭਜਨ ਸਿੰਘ ਵੈਰੋਨੰਗਲ, ਰਣਜੀਤ ਸਿੰਘ ਚੰਦਰਭਾਨ, ਬੀਬੀ ਸੁਖਦੇਵ ਕੌਰ, ਬੀਬੀ ਮਨਜਿੰਦਰ ਕੌਰ, ਬੀਬੀ ਅਮਰਜੀਤ ਕੌਰ, ਆਦਿ ਹਾਜ਼ਰ ਸਨ। ਜਾਰੀ ਕਰਤਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਗੁਰਦਾਸਪੁਰ ਵਿੱਚ ਰੋਸ ਮਾਰਚ ਕੱਢਕੇ ਜਹਾਜ ਚੌਕ ਵਿੱਚ ਫੂਕਿਆ ਕੇਂਦਰ ਦੀ ਸਰਕਾਰ ਦਾ ਫੂਕਿਆ ਪੁਤਲਾ, ਮਸਲਾ ਹਰਿਆਣਾ ਦੇ ਗ੍ਰਿਫਤਾਰ ਕੀਤੇ ਕਿਸਾਨਾਂ ਦੀ ਰਿਹਾਈ ਦੀ ਕੀਤੀ ਮੰਗ।
