ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੱਲੋਂ ਕੇਜਰੀਵਾਲ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਪੀਐਮਐਲਏ ਅਦਾਲਤ ਦੇ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਜਲਦ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੋਰਟ ਹੁਣ ਕੇਜਰੀਵਾਲ ਦੀ ਪਟੀਸ਼ਨ ‘ਤੇ ਛੁੱਟੀ ਤੋਂ ਬਾਅਦ ਸੁਣਵਾਈ ਕਰੇਗਾ। ਯਾਨੀ ਹੁਣ ਦਿੱਲੀ ਹਾਈ ਕੋਰਟ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ 27 ਮਾਰਚ ਨੂੰ ਸੁਣਵਾਈ ਕਰੇਗਾ।
ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਕੇਜਰੀਵਾਲ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਪੀਐਮਐਲਏ ਅਦਾਲਤ ਦੇ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ।
ਕੇਜਰੀਵਾਲ ਦੀ ਪਤਨੀ ਸੁਨੀਤਾ ਬਣੇਗੀ ਦਿੱਲੀ ਦੀ ਅਗਲੀ CM?
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਤੋਂ ਬਾਅਦ ਕੀ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਸਕਦੀ ਹੈ? ਦਰਅਸਲ, ਸੀਐਮ ਕੇਜਰੀਵਾਲ ਨੂੰ ਈਡੀ ਰਿਮਾਂਡ ‘ਤੇ ਭੇਜੇ ਜਾਣ ਤੋਂ ਬਾਅਦ ਦਿੱਲੀ ਦੇ ਸਿਆਸੀ ਹਲਕਿਆਂ ‘ਚ ਇਹ ਕਿਆਸ ਅਰਾਈਆਂ ਜ਼ੋਰਾਂ ‘ਤੇ ਹਨ। ਸੁਨੀਤਾ ਕੇਜਰੀਵਾਲ ਦੇ ਇੱਕ ਤਾਜ਼ਾ ਵੀਡੀਓ ਨੇ ਇਸ ਅਟਕਲਾਂ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ।