ਖਨੌਰੀ ਸਰਹੱਦ ‘ਤੇ 111 ਕਿਸਾਨਾਂ ਦਾ ਜੱਥਾ ਕਾਲੇ ਕੱਪੜੇ ਪਾ ਕੇ ਮਰਨ ਵਰਤ ਉੱਤੇ ਬੈਠਾ

ਖਨੌਰੀ ਸਰਹੱਦ ‘ਤੇ 111 ਕਿਸਾਨਾਂ ਦਾ ਜੱਥਾ ਕਾਲੇ ਕੱਪੜੇ ਪਾ ਕੇ ਮਰਨ ਵਰਤ ਉੱਤੇ ਬੈਠਾ

ਐੱਮਐੱਸਪੀ ਦੀ ਕਾਨੂੰਨੀ ਗਰੰਟੀ ਅਤੇ ਹੋਰ ਮੰਗਾਂ ਨੂੰ ਲੈ ਕੇ ਚੱਲ ਰਿਹਾ ਕਿਸਾਨੀ ਅੰਦੋਲਨ ਦਿਨ ਪ੍ਰਤੀ ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਖਨੌਰੀ ਸਰਹੱਦ ‘ਤੇ 111 ਕਿਸਾਨਾਂ ਦਾ ਜੱਥਾ ਕਾਲੇ ਕੱਪੜੇ ਪਾ ਕੇ ਮਰਨ ਵਰਤ ਉੱਤੇ ਬੈਠ ਗਿਆ ਹੈ। ਇਹ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ ਆਏ ਹਨ। ਕਿਸਾਨਾਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਤੋਂ ਪਹਿਲਾਂ ਸਾਡੀ ਸ਼ਹਾਦਤ ਹੋਵੇਗੀ। ਉੱਥੇ ਹੀ ਦੂਜੇ ਪਾਸੇ ਹਰਿਆਣਾ ਪੁਲਿਸ ਨੇ ਵੀ ਸਰਹੱਦ ਉੱਤੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਹੋਰ ਫੋਰਸ ਤੈਨਾਤ ਕਰ ਦਿੱਤੀ ਹੈ।

ਕਿਸਾਨਾਂ ਦੀਆਂ ਮੰਗਾਂ?

ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਤੋਂ ਇਲਾਵਾ, ਕਿਸਾਨ ਕਰਜ਼ਾ ਮੁਆਫੀ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਬਿਜਲੀ ਦਰਾਂ ਵਿੱਚ ਕੋਈ ਵਾਧਾ ਨਾ ਕਰਨ, ਪੁਲਿਸ ਕੇਸ ਵਾਪਸ ਲੈਣ ਅਤੇ 2021 ਦੇ ਲਖੀਮਪੁਰ ਖੇੜੀ ਹਿੰਸਾ ਦੇ ਪੀੜਤਾਂ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਭੂਮੀ ਗ੍ਰਹਿਣ ਐਕਟ, 2013 ਨੂੰ ਬਹਾਲ ਕਰਨਾ ਅਤੇ 2020-21 ਵਿੱਚ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਵੀ ਉਨ੍ਹਾਂ ਦੀਆਂ ਮੰਗਾਂ ਦਾ ਹਿੱਸਾ ਹਨ।