ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤ-ਆਸਟ੍ਰੇਲੀਆ ਮੈਚ ‘ਚ ਰੁਕਾਵਟ ਪਾਉਣ ਦੀ ਧਮਕੀ ਦੇਣ ਵਾਲੇ 2 ਸ਼ੱਕੀ ਗ੍ਰਿਫਤਾਰ

ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤ-ਆਸਟ੍ਰੇਲੀਆ ਮੈਚ ‘ਚ ਰੁਕਾਵਟ ਪਾਉਣ ਦੀ ਧਮਕੀ ਦੇਣ ਵਾਲੇ 2 ਸ਼ੱਕੀ ਗ੍ਰਿਫਤਾਰ
ਪੁਲਿਸ ਨੇ ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤ-ਆਸਟ੍ਰੇਲੀਆ ਟੈਸਟ ਮੈਚ (India-Australia Test Match) ਵਿੱਚ ਰੁਕਾਵਟ ਪਾਉਣ ਦੀ ਧਮਕੀ ਦੇਣ ਦੇ ਮਾਮਲੇ ਵਿੱਚ 2 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅਹਿਮਦਾਬਾਦ ਕ੍ਰਾਈਮ ਬ੍ਰਾਂਚ ਦੀ ਸਾਈਬਰ ਸੈੱਲ ਯੂਨਿਟ ਨੇ ਕਾਰਵਾਈ ਕਰਦੇ ਹੋਏ ਮੱਧ ਪ੍ਰਦੇਸ਼ ਦੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ ਹੈ ਕਿ ਦੋਵੇਂ ਦੋਸ਼ੀ ਸਿਮ ਬਾਕਸ ਤਕਨੀਕ ਦੀ ਵਰਤੋਂ ਕਰਕੇ ਧਮਕੀਆਂ ਦੇ ਰਹੇ ਸਨ।
ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸਟ੍ਰੇਲੀਆ ਦੇ ਪੀਐਮ ਐਂਥਨੀ ਅਲਬਾਨੀਜ਼ ਨਾਲ ਅਹਿਮਦਾਬਾਦ ਵਿੱਚ ਸਨ। ਇਸ ਦੌਰਾਨ ਮੁਲਜ਼ਮਾਂ ਨੇ ਇਹ ਧਮਕੀਆਂ ਦਿੱਤੀਆਂ। ਧਮਕੀਆਂ ਤੋਂ ਬਾਅਦ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਦੀ ਟੀਮ ਲਗਾਤਾਰ ਦੋਸ਼ੀਆਂ ਦੀ ਲੋਕੇਸ਼ਨ ਦਾ ਪਤਾ ਲਗਾਉਣ ‘ਚ ਲੱਗੀ ਹੋਈ ਸੀ। ਟੀਮ ਨੂੰ ਧਮਕੀਆਂ ਦੇਣ ਵਾਲਿਆਂ ਦੇ ਟਿਕਾਣੇ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਾਪਤ ਕੀਤੇ ਜਾ ਰਹੇ ਸਨ। ਅਧਿਕਾਰਤ ਜਾਣਕਾਰੀ ਮੁਤਾਬਕ ਪਾਕਿਸਤਾਨ ਤੋਂ ਵੱਖ-ਵੱਖ ਫਰਜ਼ੀ ਟਵਿਟਰ ਅਕਾਊਂਟਸ ਰਾਹੀਂ ਧਮਕੀਆਂ ਵੀ ਮਿਲ ਰਹੀਆਂ ਹਨ।