ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਥਾਣਿਆਂ ‘ਚ ਦੋ ਵੱਖ-ਵੱਖ ਮਾਮਲਿਆਂ ‘ਚ ਸਰਪੰਚ ਸਮੇਤ ਦੋ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਕ ਸੂਚਨਾ ਦੇ ਆਧਾਰ ‘ਤੇ ਪੁਲਿਸ ਨੂੰ ਪਤਾ ਚੱਲਿਆ ਕਿ ਸੰਤ ਨਗਰ ਦੇ ਰਹਿਣ ਵਾਲੇ ਰਾਜਕੁਮਾਰ ਨੇ ਬਿੱਲਾ ਪਤੰਦਰ ਦੇ ਨਾਂ ‘ਤੇ ਇਕ ਆਈਡੀ ਬਣਾਈ ਹੈ ਅਤੇ ਉਸ ‘ਤੇ ਆਪਣੀ ਪਿਸਤੌਲ ਦੇ ਨਾਲ ਉਸ ਦੀ ਫੋਟੋ ਵੀ ਪੋਸਟ ਕੀਤੀ ਹੈ। ਫੇਸਬੁੱਕ ਆਈਡੀ ਚੈੱਕ ਕਰਨ ‘ਤੇ ਪਤਾ ਲੱਗਾ ਕਿ ਉਕਤ ਵਿਅਕਤੀ ਨੇ ਆਪਣੇ ਪਿਸਤੌਲ ਨਾਲ ਫੋਟੋ ਪੋਸਟ ਕੀਤੀ ਹੈ ਅਤੇ ਪਿਸਤੌਲ ਫੜੇ ਕਈ ਹੋਰ ਦੋਸਤਾਂ ਦੀਆਂ ਫੋਟੋਆਂ ਵੀ ਅਪਲੋਡ ਕੀਤੀਆਂ ਹਨ।
ਦੂਜੇ ਪਾਸੇ ਸ਼ੋਸ਼ਲ ਮੀਡੀਆ ‘ਤੇ ਸ਼ੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਸ਼ਰੇਆਮ ਪ੍ਰਦਰਸ਼ਨ ਕਰਕੇ ਜ਼ਿਲ•ਾ ਮੈਜਿਸਟ੍ਰੇਟ ਦੇ ਹੁਕਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਇਕ ਦੋਸ਼ੀ ਖਿਲਾਫ ਥਾਣਾ ਸੁਲਤਾਨਪੁਰ ਲੋਧੀ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਕੁਲਵੰਤ ਸਿੰਘ, ਐਚ.ਸੀ ਅਰਵਿੰਦਰਜੀਤ ਸਿੰਘ ਅਤੇ ਪੁਲੀਸ ਪਾਰਟੀ ਬੱਸ ਸਟੈਂਡ ’ਤੇ ਮੌਜੂਦ ਸਨ। ਇਸ ਦੌਰਾਨ ਮੁਖਬਰ ਖਾਸ ਨੇ ਦੱਸਿਆ ਕਿ ਲਖਵੀਰ ਸਿੰਘ ਸਰਪੰਚ ਫਰੀਦਸਰਾਏ ਨੇ ਆਪਣੇ ਲਾਇਸੰਸੀ ਰਿਵਾਲਵਰ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਪਾਈ ਹੈ।