ਆਈਐਮਡੀ ਨੇ 11 ਤੋਂ 14 ਮਾਰਚ ਤੱਕ ਪੰਜਾਬ (Punjab Weather Update) ਵਿੱਚ ਅਤੇ 13 ਮਾਰਚ ਨੂੰ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
11 ਅਤੇ 13 ਮਾਰਚ ਨੂੰ ਪੰਜਾਬ ਵਿੱਚ ਅਤੇ 13 ਮਾਰਚ ਨੂੰ ਹਰਿਆਣਾ ਵਿੱਚ ਤੂਫਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿਚ 11 ਮਾਰਚ ਨੂੰ 7 ਜ਼ਿਲ੍ਹਿਆਂ ਲਈ ਤੇ 13 ਮਾਰਚ ਨੂੰ ਪੂਰੇ ਸੂਬੇ ਲਈ ਯੈਲੋ ਅਲਰਟ (Punjab Weather Update) ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਬਾਰਸ਼ ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।
ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਚਾਰ ਦਿਨਾਂ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ