ਚੋਣਾਂ ਤੋਂ ਪਹਿਲਾਂ ਦਿੱਲੀ ਦੇ ਸਾਬਕਾ CM ਅਰਵਿੰਦ ਕੇਜਰੀਵਾਲ ਖਿਲਾਫ਼ FIR ਦਰਜ

ਚੋਣਾਂ ਤੋਂ ਪਹਿਲਾਂ ਦਿੱਲੀ ਦੇ ਸਾਬਕਾ CM ਅਰਵਿੰਦ ਕੇਜਰੀਵਾਲ ਖਿਲਾਫ਼ FIR ਦਰਜ

ਦਿੱਲੀ ਵਿਧਾਨਸਭਾ ਚੋਣਾਂ ਨੂੰ ਸਿਰਫ ਕੁਝ ਹੀ ਘੰਟੇ ਰਹਿ ਗਏ ਹਨ ਉੱਥੇ ਹੀ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। 

ਮਿਲੀ ਜਾਣਕਾਰੀ ਮੁਤਾਬਿਕ ਸ਼ਾਹਬਾਦ ਦੇ ਵਕੀਲ ਜਗਮੋਹਨ ਮਨਚੰਦਾ ਦੀ ਸ਼ਿਕਾਇਤ ਦੇ ਆਧਾਰ ‘ਤੇ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਸ਼ਾਹਬਾਦ ਪੁਲਿਸ ਸਟੇਸ਼ਨ ਵਿੱਚ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਅਦਾਲਤ ਦੇ ਹੁਕਮਾਂ ‘ਤੇ ਦਰਜ ਕੀਤਾ ਗਿਆ ਹੈ।

ਹਾਲ ਹੀ ਵਿੱਚ ਅਰਵਿੰਦ ਕੇਜਰੀਵਾਲ ਨੇ ਇੱਕ ਬਿਆਨ ਦਿੱਤਾ ਸੀ ਕਿ ਹਰਿਆਣਾ ਦੀ ਭਾਜਪਾ ਸਰਕਾਰ ਯਮੁਨਾ ਦੇ ਪਾਣੀ ਵਿੱਚ ਜ਼ਹਿਰ ਮਿਲਾ ਕੇ ਦਿੱਲੀ ਭੇਜ ਰਹੀ ਹੈ। ਵਕੀਲ ਜਗਮੋਹਨ ਮਨਚੰਧਾ ਨੇ ਇਸ ਬਿਆਨ ਨੂੰ ਪਾਰਟੀ ਰਾਜਨੀਤੀ ਕਰਾਰ ਦਿੱਤਾ ਸੀ ਅਤੇ ਕੇਜਰੀਵਾਲ ਵਿਰੁੱਧ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਸ਼ਾਹਬਾਦ ਥਾਣੇ ਵਿੱਚ ਅਰਵਿੰਦ ਕੇਜਰੀਵਾਲ ਵਿਰੁੱਧ ਕੇਸ ਦਰਜ ਕੀਤਾ ਗਿਆ