ਸ਼ੋਸਲ ਮੀਡੀਆ ‘ਤੇ ਪੋਸਟ ਵਾਇਰਲ
ਚੰਡੀਗੜ੍ਹ ਦੇ ਸੈਕਟਰ 10 ਦੇ ਪੌਸ਼ ਇਲਾਕੇ ‘ਚ ਬੁੱਧਵਾਰ ਨੂੰ ਗ੍ਰੇਨੇਡ ਹਮਲਾ ਹੋਇਆ। ਘਟਨਾ ਤੋਂ ਬਾਅਦ ਪੁਲਿਸ ਸਰਗਰਮ ਹੋ ਗਈ। ਪੰਜਾਬ ਪੁਲਿਸ ਇਸ ਨੂੰ ਅੱਤਵਾਦੀਆਂ ਨਾਲ ਜੋੜ ਕੇ ਦੇਖ ਰਹੀ ਹੈ। ਏਜੰਸੀਆਂ ਨੂੰ ਅਮਰੀਕਾ ਅਤੇ ਪਾਕਿਸਤਾਨ ‘ਚ ਬੈਠੇ ਖਾਲਿਸਤਾਨੀ ਅੱਤਵਾਦੀਆਂ ‘ਤੇ ਸ਼ੱਕ ਹੈ। ਇਸ ਸਭ ਦੇ ਵਿਚਾਲੇ ਖਾਲਿਸਤਾਨੀ ਹੈਪੀ ਪਸ਼ੀਆ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕਰਕੇ ਇਸ ਹਮਲੇ ਦੀ ਜਿੰਮੇਵਾਰੀ ਲੈ ਲਈ ਹੈ।
ਜਾਣਕਾਰੀ ਮੁਤਾਬਕ, ਸਾਲ 2023 ‘ਚ ਵੀ ਸਾਬਕਾ ਐੱਸਪੀ ਹਰਕੀਰਤ ਸਿੰਘ ਇਸ ‘ਤੇ ਹਮਲੇ ਦੀ ਯੋਜਨਾ ਬਣਾਈ ਗਈ ਸੀ ਅਤੇ ਇਸ ਘਰ ਦੀ ਰੇਕੀ ਕੀਤੀ ਗਈ ਸੀ ਪਰ ਇਹ ਯੋਜਨਾ ਅਸਫਲ ਰਹੀ ਸੀ। ਇਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਾਲ 2023 ਵਿੱਚ ਸਾਬਕਾ ਐਸਪੀ ਨੇ ਚੰਡੀਗੜ੍ਹ ਸਥਿਤ ਇਹ ਘਰ ਛੱਡ ਦਿੱਤਾ ਸੀ। ਹੁਣ ਇਸ ਸਮੇਂ ਹਿਮਾਚਲ ਪ੍ਰਦੇਸ਼ ਦੇ ਸੇਵਾਮੁਕਤ ਪ੍ਰਿੰਸੀਪਲ ਇੱਥੇ ਰਹਿੰਦੇ ਹਨ
ਸੂਤਰਾਂ ਅਨੁਸਾਰ ਹਾਲ ਹੀ ‘ਚ ਏਜੰਸੀਆਂ ਨੂੰ ਇਨਪੁਟ ਮਿਲਿਆ ਹੈ ਕਿ ਪਾਕਿਸਤਾਨ ਸਥਿਤ ਗੈਂਗਸਟਰ ਤੇ ਖਾਲਿਸਤਾਨੀ ਹਰਵਿੰਦਰ ਸਿੰਘ ਰਿੰਦਾ ਤੇ ਅਮਰੀਕਾ ‘ਚ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਨੇ ਹੱਥ ਮਿਲਾਇਆ ਹੈ ਅਤੇ ਉਹ ਮਿਲ ਕੇ ਪੰਜਾਬ ‘ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਰਚ ਰਹੇ ਹਨ।
ਸੂਤਰਾਂ ਅਨੁਸਾਰ ਸ਼ੱਕ ਹੈ ਕਿ ਪਾਕਿਸਤਾਨ ਸਥਿਤ ਰਿੰਦਾ ਅਤੇ ਅਮਰੀਕਾ ਸਥਿਤ ਹੈਪੀ ਨੇ ਆਪਣੇ ਸਥਾਨਕ ਸਲੀਪਰ ਸੈੱਲ ਰਾਹੀਂ ਚੰਡੀਗੜ੍ਹ ਦੀ ਕੋਠੀ ਵਿੱਚ ਹੈਂਡ ਗਰਨੇਡ ਹਮਲੇ ਨੂੰ ਅੰਜਾਮ ਦਿੱਤਾ ਹੈ। ਹਾਲਾਂਕਿ ਹੁਣ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕਰਕੇ ਉਸ ਨੇ ਇਸ ਦੀ ਜਿੰਮੇਵਾਰੀ ਲੈ ਲਈ ਹੈ।
ਗ੍ਰਨੇਡ ਅਟੈਕ ਨਾਲ ਜੁੜਿਆ ਅੱਤਵਾਦੀ ਹਰਵਿੰਦਰ ਰਿੰਦਾ ਦਾ ਨਾਮ, ਜਾਣੋ ਕੌਣ ਹੈ ਰਿੰਦਾ
ਪੰਜਬ ਅਤੇ ਦੇਸ਼ ਦੇ ਹੋਰ ਕਈ ਹਿੱਸਿਆਂ ਵਿੱਚ ਵਾਪਰੀਆਂ ਦਹਿਸ਼ਤਗਰਦੀ ਵਾਰਦਾਤਾਂ ਵਿੱਚ ਅਕਸਰ ਅੱਤਵਾਦੀ ਹਰਵਿੰਦਰ ਰਿੰਦਾ ਦਾ ਨਾਮ ਸਾਹਮਣੇ ਆਉਂਦਾ ਰਹਿੰਦਾ ਹੈ। ਦਰਅਸਲ ਪਹਿਲਾਂ ਗੈਂਗਸਟਰਾਂ ਦੀ ਲਿਸਟ ਵਿੱਚ ਸ਼ੁਮਾਰ ਹਰਵਿੰਦਰ ਰਿੰਦਾ ਜਦੋਂ ਪੰਜਾਬ ਪੁਲਿਸ ਨੂੰ ਅੱਤ ਲੋੜੀਂਦਾ ਸੀ ਤਾਂ ਉਹ ਆਪਣੀ ਜਾਨ ਬਚਾਉਣ ਦੇ ਲਈ ਕਰੀਬ 7 ਸਾਲ ਪਹਿਲਾਂ ਨੇਪਾਲ ਦੇ ਰਸਤੇ ਪਾਕਿਸਤਾਨ ਭੱਜ ਗਿਆ। ਮੋਸਟ ਵਾਂਟੇਡ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ ਐਸ ਆਈ ਦੇ ਇਸ਼ਾਰੇ ਉੱਤੇ ਭਾਰਤ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ। ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਭਾਰਤ ਵਿੱਚ ਅੱਤਵਾਦ ਫੈਲਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ। ਪਾਕਿਸਤਾਨ ਵਿੱਚ ਬੈਠਾ ਰਿੰਦਾ ਸਰਹੱਦ ਰਾਹੀਂ ਭਾਰਤ ਵਿੱਚ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਕਰਦਾ ਹੈ। ਇਸ ਵਿੱਚ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਉਸ ਦਾ ਸਾਥ ਦੇ ਰਹੀ ਹੈ।