ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਚ ਸੁਪਰੀਮ ਕੋਰਟ ਨੇ ਚੀਫ ਜਸਟਿਸ ਵਲੋਂ ਬੈਲੇਟ ਪੇਪਰਾਂ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਚ ਸੁਪਰੀਮ ਕੋਰਟ ਨੇ ਚੀਫ ਜਸਟਿਸ ਵਲੋਂ ਬੈਲੇਟ ਪੇਪਰਾਂ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਚੰਡੀਗੜ੍ਹ ਮੇਅਰ ਮਾਮਲੇ ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਉਨ੍ਹਾਂ ਬੈਲੇਟ ਪੇਪਰਾਂ ਨੂੰ ਕੋਰਟ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ, ਜਿਨ੍ਹਾਂ ਰਾਹੀਂ ਵੋਟਾਂ ਪਾਈਆਂ ਗਈਆਂ ਸਨ। ਹੁਣ ਕੋਰਟ ਇਨ੍ਹਾਂ ਪੇਪਰਾਂ ਦੀ ਜਾਂਚ ਤੋਂ ਬਾਅਦ ਹੀ ਆਪਣੀ ਫੈਸਲਾ ਸੁਣਾਵੇਗੀ। ਨਾਲ ਹੀ ਕੋਰਟ ਨੇ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੂੰ ਵੀ ਕਰਾਰੀ ਝਾੜ ਪਾਈ ਅਤੇ ਉਨ੍ਹਾਂ ਨੂੰ ਕੱਲ੍ਹ ਵੀ ਕੋਰਟ ਵਿੱਚ ਹਾਜਰ ਰਹਿਣ ਲਈ ਕਿਹਾ। ਹੁਣ ਇਸ ਮਾਮਲੇ ਦੀ ਸੁਣਵਾਈ ਕੱਲ੍ਹ ਮੰਗਲਵਾਰ ਨੂੰ ਹੋਵੇਗੀ।