ਜਲੰਧਰ, ( H.S )21 ਜੂਨ : ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਪੁਲਿਸ ਕਮਿਸ਼ਨਰੇਟ ਨੇ ਸ਼ੁੱਕਰਵਾਰ ਨੂੰ ਬਹੁਤ ਹੀ ਪ੍ਰਭਾਵਸ਼ਾਲੀ CASO ਆਪਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਏ.ਡੀ.ਜੀ.ਪੀ ਟ੍ਰੈਫਿਕ ਪੰਜਾਬ ਏ.ਐਸ.ਰਾਏ ਦੀ ਅਗਵਾਈ ਹੇਠ “ਆਪ੍ਰੇਸ਼ਨ ਈਗਲ” ਨਾਮ ਦਾ ਇੱਕ ਬਹੁਤ ਹੀ ਪ੍ਰਭਾਵਸ਼ਾਲੀ CASO ਅਪਰੇਸ਼ਨ ਚਲਾਇਆ ਗਿਆ। ਉਨ੍ਹਾਂ ਕਿਹਾ ਕਿ 17 ਟੀਮਾਂ ਵਿੱਚ 300 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਕਾਜ਼ੀ ਮੰਡੀ, ਜਲੰਧਰ ਦੇ ਨਸ਼ਿਆਂ ਦੇ ਹੌਟਸਪੌਟ ਨੂੰ ਨਿਸ਼ਾਨਾ ਬਣਾਉਣ ਲਈ ਲਾਮਬੰਦ ਕੀਤਾ ਗਿਆ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਅਪ੍ਰੇਸ਼ਨ ਦਾ ਉਦੇਸ਼ ਨਸ਼ਾ ਤਸਕਰੀ ਅਤੇ ਤਸਕਰੀ ਨੂੰ ਨੱਥ ਪਾਉਣਾ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਡੂੰਘਾਈ ਨਾਲ ਚੈਕਿੰਗ ਕਰਕੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਅਤੇ ਅਪਰੇਸ਼ਨ ਈਗਲ ਦੀ ਸਫ਼ਲਤਾ ਨੂੰ ਦਰਸਾਉਂਦੇ ਹੋਏ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਧਰਮਿੰਦਰ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਮੁਹੱਲਾ ਨੰਬਰ 13 ਵਿਨੈ ਨਗਰ ਲੰਮਾ ਿਪੰਡ ਜਲੰਧਰ ਨੂੰ 230 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਰਾਮਾ ਮੰਡੀ ਜਲੰਧਰ ਵਿਖੇ ਐਫ.ਆਈ.ਆਰ ਨੰਬਰ 150 ਮਿਤੀ 21-06-2024 ਅਧੀਨ 21-61-85 ਐਨ.ਡੀ.ਪੀ.ਐਸ ਐਕਟ ਦਰਜ ਕੀਤਾ ਗਿਆ ਹੈ।
ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਰੋਹਿਤ ਕੁਮਾਰ ਪੁੱਤਰ ਰਾਜੇਸ਼ ਕੁਮਾਰ ਵਾਸੀ ਨੰਬਰ 174 ਮੁਸਲਿਮ ਕਾਲੋਨੀ ਜਲੰਧਰ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਰਾਮਾ ਮੰਡੀ ਜਲੰਧਰ ਵਿਖੇ ਮੁਕੱਦਮਾ ਨੰਬਰ 151 ਮਿਤੀ 21-06-2024 ਅਧੀਨ 21-61-85 ਐਨਡੀਪੀਐਸ ਐਕਟ ਦਰਜ ਕੀਤਾ ਗਿਆ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਧਰਮਿੰਦਰ ਖ਼ਿਲਾਫ਼ ਪਹਿਲਾਂ ਹੀ ਤਿੰਨ ਐਫਆਈਆਰਜ਼ ਲੰਬਿਤ ਹਨ ਜਦੋਂਕਿ ਇੱਕ ਰੋਹਿਤ ਖ਼ਿਲਾਫ਼ ਲੰਬਿਤ ਹੈ, ਉਨ੍ਹਾਂ ਕਿਹਾ ਕਿ ਇਹ ਕਾਰਵਾਈ ਨਸ਼ਿਆਂ ਦੀ ਤਸਕਰੀ ਨੂੰ ਖ਼ਤਮ ਕਰਨ ਅਤੇ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲੀਸ ਦੇ ਯਤਨਾਂ ਵਿੱਚ ਇੱਕ ਅਹਿਮ ਕਦਮ ਹੈ।