ਪੰਜਾਬ ਪੁਲਿਸ ਨੇ ਕੈਨੇਡਾ ਅਧਾਰਤ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਦੇ ਸਹਿਯੋਗੀ ਨੂੰ ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ‘ਚੋਂ ਚਾਰ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਮੁੱਖ ਮੁਲਜ਼ਮ ਦੀ ਪਛਾਣ ਵਿਜੈ ਕੁਮਾਰ ਉਰਫ ਤੋਤੀ ਵਾਸੀ ਪਿੰਡ ਭੀਖਾ ਨੰਗਲ, ਕਰਤਾਰਪੁਰ ਵਜੋਂ ਹੋਈ ਹੈ, ਜਦਕਿ ਉਸ ਦੇ ਤਿੰਨ ਸਾਥੀਆਂ ਦੀ ਪਛਾਣ ਅਮਰਦੀਪ ਸਿੰਘ ਉਰਫ ਪਟਵਾਰੀ, ਸੂਰਜ ਸਿੰਘ ਅਤੇ ਰਾਹੁਲ ਲਹੌਚ ਵਜੋਂ ਹੋਈ ਹੈ, ਜੋ ਜਲੰਧਰ ਦੇ ਰਹਿਣ ਵਾਲੇ ਹਨ।
ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ/ ਲੁੱਟਾਂ ਖੋਹਾਂ ਕਰਨ ਵਾਲਿਆ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਤਫਤੀਸ਼, ਸ਼੍ਰੀ ਸੁਰਿੰਦਰਪਾਲ ਧੋਗੜੀ ਪੀ.ਪੀ.ਐਸ ਉੱਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਦੀ ਰਹਿਨੁਮਾਈ ਹੇਠ ਇੰਸਪੈਕਟਰ ਰਮਨਦੀਪ ਸਿੰਘ ਮੁੱਖ ਅਫਸਰ ਥਾਣਾ ਕਰਤਾਰਪੁਰ ਅਤੇ ਇੰਸਪੈਕਟਰ ਸੁਖਜੀਤ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਜਲੰਧਰ ਦਿਹਾਤੀ ਅਤੇ ਇੰਚਾਰਜ ਚੌਕੀ ਕਿਸ਼ਨਗੜ੍ਹ ਦੀ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਲੁੱਟਾ ਖੋਹਾ ਕਰਨ ਅਤੇ ਫਿਰੋਤੀਆ ਮੰਗਣ ਵਾਲੇ ਖਤਰਨਾਕ ਗਿਰੋਹ ਦੇ 04 ਲੁਟੇਰਿਆ ਨੂੰ 2 ਦੇਸੀ ਪਿਸਟਲ 32 ਬੋਰ ਸਮੇਤ ਜਿੰਦਾ ਰੋਂਦ 10 ਸਮੇਤ 2 ਮੈਗਜ਼ੀਨ ਵੱਖਰੇ, 1 ਦੇਸੀ ਪਿਸਟਲ 9 MM ਸਮੇਤ 02 ਰੋਂਦ ਜਿੰਦਾ, 1 ਕੱਟਾ 12 ਬੋਰ ਸਮੇਤ 11 ਰੌਂਦ ਜਿੰਦਾ ਅਤੇ 2 ਮੋਟਰ ਸਾਇਕਲ ਨੰਬਰੀ PB-08-DQ-9414 ਮਾਰਕਾ CRB ਰੰਗ ਕਾਲਾ ਅਤੇ ਦੂਸਰਾ ਮੋਟਰ ਸਾਇਕਲ ਬਿਨਾ ਨੰਬਰੀ ਮਾਰਕਾ R-15 ਰੰਗ ਕਾਲਾ ਅਸਲਾ ਸਮੇਤ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ।