ਜਲੰਧਰ ‘ਚ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਜਲੰਧਰ ‘ਚ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਜਲੰਧਰ ‘ਚ ਵੀਆਈਪੀ ਲੋਕਾਂ ਨੂੰ ਗੈਂਗਸਟਰ ਆਪਣਾ ਨਿਸ਼ਾਨਾ ਬਣਾ ਰਹੇ ਹਨ। ਹਰ ਰੋਜ਼ ਗੈਂਗਸਟਰਾਂ ਨੂੰ ਵੀਆਈਪੀਜ਼ ਤੋਂ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਫੋਨ ਆ ਰਹੇ ਹਨ। ਇਸ ਦੇ ਨਾਲ ਹੀ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਸਾਥੀ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਨੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਫੋਨ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।
ਅੰਗੁਰਾਲ ਨੇ ਵੀ ਇਸ ਬਾਰੇ ਕੁਝ ਖਾਸ ਨਹੀਂ ਕਿਹਾ ਪਰ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਧਮਕੀਆਂ ਮਿਲੀਆਂ ਹਨ। ਫਿਰੌਤੀ ਲਈ ਨਹੀਂ ਸਗੋਂ ਉਸ ਦੇ ਸਿਆਸੀ ਦੁਸ਼ਮਣਾਂ ਨੇ ਇਹ ਕੰਮ ਕੀਤਾ ਹੈ। ਵਿਧਾਇਕ ਨੇ ਕਿਹਾ ਕਿ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ ਅਤੇ ਪੁਲਿਸ ਹੀ ਸੱਚ ਅਤੇ ਝੂਠ ਦਾ ਪਤਾ ਲਗਾਵੇਗੀ। ਪੁਲਿਸ ਨੇ ਧਮਕੀਆਂ ਦੇਣ ਦੇ ਮਾਮਲੇ ਵਿੱਚ ਭਾਵੇਂ ਚੁੱਪ ਧਾਰੀ ਹੋਈ ਹੈ, ਪਰ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਜਲੰਧਰ ਅਤੇ ਪੰਜਾਬ ਦੇ ਹੋਰ ਸ਼ਹਿਰਾਂ ‘ਚ ਰਹਿਣ ਵਾਲੇ ਨਾਮੀ ਲੋਕਾਂ ਨੂੰ ਮਿਲ ਰਹੀਆਂ ਧਮਕੀਆਂ ਦੇ ਸਾਰੇ ਮਾਮਲਿਆਂ ਦੀ ਪੁਲਿਸ ਜਾਂਚ ਕਰ ਰਹੀ ਹੈ