ਜਲੰਧਰ ‘ਚ ਗ਼ੈਰ-ਕਾਨੂੰਨੀ ਕਾਲੋਨੀ ਕੱਟ ਕੇ ਸਰਕਾਰ ਨੂੰ ਠੱਗਣ ਵਾਲੇ ਨੇਤਾ ਨੇ ਨਾਬਾਲਗ ਲੜਕੀ ਨਾਲ ਕੀਤਾ ਬਲਾਤਕਾਰ

ਜਲੰਧਰ ‘ਚ ਗ਼ੈਰ-ਕਾਨੂੰਨੀ ਕਾਲੋਨੀ ਕੱਟ ਕੇ ਸਰਕਾਰ ਨੂੰ ਠੱਗਣ ਵਾਲੇ ਨੇਤਾ ਨੇ ਨਾਬਾਲਗ ਲੜਕੀ ਨਾਲ ਕੀਤਾ ਬਲਾਤਕਾਰ

ਜਲੰਧਰ ਵਿੱਚ ਗ਼ੈਰ-ਕਾਨੂੰਨੀ ਕਾਲੋਨੀਆਂ ਕੱਟ ਕੇ ਸਰਕਾਰ ਨੂੰ ਠੱਗਣ ਵਾਲੇ ਪੈਸਿਆਂ ਦੇ ਲਾਲਚ ਵਿੱਚ ਅਨ੍ਹੇ ਇਕ ਨੇਤਾ ਵਲੋਂ ਲੜਕੀ ਨਾਲ ਬਲਾਤਕਾਰ ਕੀਤਾ ਗਿਆ ਹੈ, ਪੀੜਤਾ ਇੱਕ ਨਾਬਾਲਗ ਹੈ ਜਿਸਦੀ ਉਮਰ ਸਿਰਫ਼ 15 ਸਾਲ ਹੈ। ਪੁਲਿਸ ਨੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰ ਲਿਆ, ਜਦੋਂ ਕਿ ਦੋਸ਼ੀ ਅਜੇ ਵੀ ਫਰਾਰ ਹੈ। ਜਲੰਧਰ ਦੇ ਸ਼ਿਵ ਨਗਰ ਦੇ ਰਹਿਣ ਵਾਲੇ ਇੱਕ ਪ੍ਰਾਪਰਟੀ ਡੀਲਰ, ਜੋ ਕਿ ਗ਼ੈਰ-ਕਾਨੂੰਨੀ ਕਾਲੋਨੀਆਂ ਵੀ ਕੱਟਦਾ ਸੀ, ਨੇ 15 ਸਾਲ ਦੀ ਨਾਬਾਲਗ ਲੜਕੀ ਨਾਲ ਬਲਾਤਕਾਰ ਕੀਤਾ। ਜਦੋਂ ਲੜਕੀ ਨੇ ਸਾਰੀ ਘਟਨਾ ਪਰਿਵਾਰ ਨੂੰ ਦੱਸੀ, ਤਾਂ ਪੁਲਿਸ ਕੋਲ ਸ਼ਿਕਾਇਤ ਪਹੁੰਚੀ, ਜਿਸ ਤੋਂ ਬਾਅਦ ਥਾਣਾ ਇਕ ਦੇ ਇੰਸਪੈਕਟਰ ਰਾਕੇਸ਼ ਕੁਮਾਰ ਨੇ ਮਾਮਲਾ ਦਰਜ ਕੀਤਾ ਅਤੇ ਲੜਕੀ ਦਾ ਡਾਕਟਰੀ ਮੁਆਇਨਾ ਕਰਵਾਉਣ ਤੋਂ ਬਾਅਦ ਨੌਸ਼ਾਦ ਅਲੀ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਗਈ ਹੈ।