ਜਲੰਧਰ ‘ਚ ਦਿਨ-ਦਿਹਾੜੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਵਕੀਲ ਢੀਂਗਰਾ ਦਾ ਗੋਲੀਆਂ ਮਾਰ ਕੇ ਕਤਲ, ਤਣਾਅ ਦਾ ਮਾਹੌਲ

ਜਲੰਧਰ ‘ਚ ਦਿਨ-ਦਿਹਾੜੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਵਕੀਲ ਢੀਂਗਰਾ ਦਾ ਗੋਲੀਆਂ ਮਾਰ ਕੇ ਕਤਲ, ਤਣਾਅ ਦਾ ਮਾਹੌਲ

ਜਲੰਧਰ ਦੇ ਬਸਤੀ ਦਾਨਿਸ਼ ਮੰਦਾ ਇਲਾਕੇ ਵਿੱਚ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਵਕੀਲ ਪਰਮਿੰਦਰ ਸਿੰਘ ਢੀਂਗਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਵਕੀਲ ਦੇ ਘਰ ਨੂੰ ਸੀਲ ਕਰ ਦਿੱਤਾ ਹੈ ਅਤੇ ਫਿਲਹਾਲ ਢੀਂਗਰਾ ਦੀ ਲਾਸ਼ ਉਨ੍ਹਾਂ ਦੇ ਘਰ ਵਿੱਚ ਹੀ ਮੌਜੂਦ ਹੈ, ਹਾਲੇ ਬਾਹਰ ਨਹੀਂ ਲਿਆਂਦਾ ਗਿਆ ਹੈ।ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਹੈ, ਦਰਅਸਲ, ਪਰਮਿੰਦਰ ਸਿੰਘ ਢੀਂਗਰਾ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਵੀ ਸਨ, ਜਿਸ ਤੋਂ ਬਾਅਦ ਸਿੱਖ ਸੰਗਠਨ ਵੀ ਉੱਥੇ ਪਹੁੰਚ ਗਏ ਅਤੇ ਇਨਸਾਫ ਲਈ ਵਿਰੋਧ ਸ਼ੁਰੂ ਕਰ ਦਿੱਤਾ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਰਾਜ ਨਗਰ ਵਿੱਚ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਸੀ। ਜਦੋਂ ਅਸੀਂ ਮੌਕੇ ‘ਤੇ ਪਹੁੰਚੇ, ਤਾਂ ਅਸੀਂ ਦੇਖਿਆ ਕਿ ਐਡਵੋਕੇਟ ਪਰਮਿੰਦਰ ਸਿੰਘ ਨੂੰ 2 ਐਮਐਮ ਪਿਸਤੌਲ ਨਾਲ ਗੋਲੀਆਂ ਲੱਗੀਆਂ ਸਨ। ਗੋਲੀ ਲੱਗਣ ਤੋਂ ਬਾਅਦ, ਪਰਮਿੰਦਰ ਪੌੜੀਆਂ ਤੋਂ ਹੇਠਾਂ ਡਿੱਗ ਪਏ ਤੇ ਉਨ੍ਹਾਂ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ। ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ।

ਪੁਲਿਸ ਨੇ ਦੱਸਿਆ ਕਿ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੌਤ ਸਿਰ ‘ਚ ਗੰਭੀਰ ਸੱਟ ਲੱਗਣ ਕਾਰਨ ਹੋਈ ਹੋ ਸਕਦੀ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅਸਲ ਤੱਥ ਸਾਹਮਣੇ ਆਉਣਗੇ। ਪੁਲਿਸ ਨੇ ਪਰਮਿੰਦਰ ਕੌਰ, ਉਨ੍ਹਾਂ ਦੇ ਪਤੀ ਅਤੇ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੋਲੀਬਾਰੀ ਦੇ ਕਾਰਨਾਂ ਦੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ।