ਜਲੰਧਰ ‘ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਗੋਲੀਬਾਰੀ, ਇਕ ਤਸਕਰ ਲਗੀ ਗੋਲੀ

ਜਲੰਧਰ ‘ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਗੋਲੀਬਾਰੀ, ਇਕ ਤਸਕਰ ਲਗੀ ਗੋਲੀ

ਜਲੰਧਰ ਦੇ ਸ਼ਾਹਕੋਟ ਨੇੜੇ ਦਿਹਾਤੀ ਪੁਲਿਸ ਵੱਲੋਂ ਐਨਕਾਊਂਟਰ ਕੀਤਾ ਗਿਆ ਹੈ। ਛਾਪੇਮਾਰੀ ਲਈ ਪਹੁੰਚੀ ਪੁਲਿਸ ਪਾਰਟੀ ‘ਤੇ ਨਸ਼ਾ ਤਸਕਰਾਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਉਥੋਂ ਫ਼ਰਾਰ ਹੋ ਗਏ | ਦਿਹਾਤੀ ਪੁਲੀਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ। ਫਿਲਹਾਲ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਘਟਨਾ ਵਿਚ ਇਕ ਤਸਕਰ ਨੂੰ ਗੋਲੀ ਲੱਗੀ ਹੈ।

 

ਜਲੰਧਰ ਦਿਹਾਤ ਪੁਲਿਸ ਦੇ ਸੀਨੀਅਰ ਅਧਿਕਾਰੀ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ ਹਨ। ਜਾਣਕਾਰੀ ਮੁਤਾਬਕ ਇਹ ਮੁਕਾਬਲਾ ਵੀਰਵਾਰ ਦੁਪਹਿਰ ਨੂੰ ਹੋਇਆ। ਦੋਸ਼ੀਆਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਚੱਲਦੀ ਕਾਰ ’ਚੋਂ ਫਾਇਰਿੰਗ ਸ਼ੁਰੂ ਕਰ ਦਿੱਤੀ। ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਨੇ ਐਨਕਾਊਂਟਰ ਦੀ ਪੁਸ਼ਟੀ ਕੀਤੀ ਹੈ। ਜ਼ਖ਼ਮੀ ਦੋਸ਼ੀ ਦੀ ਪਛਾਣ ਗੁਰਪ੍ਰੀਤ ਉਰਫ਼ ਗੋਪੀ ਵਜੋਂ ਹੋਈ ਹੈ।