ਜਲੰਧਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, 2 ਜ਼ਖ਼ਮੀ ਗੈਂਗਸਟਰ ਕਾਬੂ, ਇਕ ਪੁਲਿਸ ਮੁਲਾਜ਼ਮ ਦੇ ਵੱਜੀ ਗੋਲ਼ੀ

ਜਲੰਧਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, 2 ਜ਼ਖ਼ਮੀ ਗੈਂਗਸਟਰ ਕਾਬੂ, ਇਕ ਪੁਲਿਸ ਮੁਲਾਜ਼ਮ ਦੇ ਵੱਜੀ ਗੋਲ਼ੀ

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਨਕੋਦਰ ਰੋਡ ‘ਤੇ ਸਥਿਤ ਗੁਲ ਮਿਹਰ ਐਵੇਨਿਊ ਲਾਗੇ ਮੁਕਾਬਲਾ ਹੋਇਆ ਜਿਸ ਵਿਚ ਦੋ ਗੈਂਗਸਟਰਾਂ ਨੂੰ ਗੋਲ਼ੀ ਲੱਗਣ ਦੀ ਸੂਚਨਾ ਹੈ। ਜ਼ਖ਼ਮੀ ਹਾਲਤ ਵਿੱਚ ਗੈਂਗਸਟਰਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਪੂਰਾ ਇਲਾਕਾ ਛਾਉਣੀ ‘ਚ ਤਬਦੀਲ ਹੋ ਗਿਆ। ਦੋਵੇਂ ਗੈਂਗਸਟਰ ਕਤਲ, ਸੁਪਾਰੀ ਕਿਲਿੰਗ ਤੇ ਨਸ਼ੇ ਦੀ ਤਸਕਰੀ ਵਿਚ ਸ਼ਾਮਲ ਸਨ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਮੈਂਬਰ ਇਸ ਵੇਲੇ ਨਕੋਦਰ ਰੋਡ ‘ਤੇ ਸਥਿਤ ਗੁਲਮੇਹਰ ਐਵਨਿਊ ਲਾਗੇ ਮੌਜੂਦ ਹਨ ਜਿਸ ‘ਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਉਕਤ ਥਾਂ ‘ਤੇ ਘੇਰਾ ਪਾ ਲਿਆ। ਪੁਲਿਸ ਪਾਰਟੀ ਨੂੰ ਦੇਖਦੇ ਹੀ ਗੈਂਗਸਟਰਾਂ ਵੱਲੋਂ ਗੋਲ਼ੀਆਂ ਚਲਾਈਆਂ ਗਈਆਂ। ਪੁਲਿਸ ਵੱਲੋਂ ਚਲਾਈਆਂ ਗਈਆਂ ਗੋਲ਼ੀਆਂ ‘ਚ ਦੋਵੇਂ ਗੈਂਗਸਟਰ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਕਾਬੂ ਕਰ ਕੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।