ਜਲੰਧਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਤਾਬੜਤੋੜ ਗੋਲੀਬਾਰੀ, 2 ਗੈਂਗਸਟਰ ਜ਼ਖਮੀ

ਜਲੰਧਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਤਾਬੜਤੋੜ ਗੋਲੀਬਾਰੀ, 2 ਗੈਂਗਸਟਰ ਜ਼ਖਮੀ

ਜਲੰਧਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ, ਦੋ ਗੈਂਗਸਟਰ ਜ਼ਖਮੀ
ਜਲੰਧਰ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਮੁਕਾਬਲੇ ‘ਚ ਕਈ ਰਾਉਂਡ ਫਾਇਰਿੰਗ ਕੀਤੀ ਗਈ ਹੈ। ਇਸ ਮੁਕਾਬਲੇ ਦੌਰਾਨ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਸੂਤਰਾਂ ਅਨੁਸਾਰ ਲੋੜੀਂਦੇ ਗੈਂਗਸਟਰਾਂ ਰਤਨ ਅਤੇ ਕਾਲੂ ਨਾਲ ਪੁਲਿਸ ਦਾ ਮੁਕਾਬਲਾ ਹੋ ਚੁੱਕਾ ਹੈ। ਸੂਤਰ ਦੱਸ ਰਹੇ ਹਨ ਕਿ ਜਲੰਧਰ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਦੋਵੇਂ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ। ਜਿਵੇਂ ਹੀ ਪੁਲਿਸ ਦੋਵੇਂ ਗੈਂਗਸਟਰਾਂ ਨੂੰ ਫੜਨ ਲਈ ਉਨ੍ਹਾਂ ਦੇ ਸਥਾਨ ‘ਤੇ ਪਹੁੰਚੀ ਤਾਂ ਗੈਂਗਸਟਰਾਂ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।

ਗੈਂਗਸਟਰਾਂ ਵੱਲੋਂ ਫਾਇਰਿੰਗ ਹੁੰਦੀ ਦੇਖ ਪੁਲਿਸ ਨੇ ਵੀ ਫਾਇਰਿੰਗ ਕੀਤੀ। ਇਸ ਦੌਰਾਨ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ। ਸੂਤਰ ਦੱਸ ਰਹੇ ਹਨ ਕਿ ਦੂਜੇ ਗੈਂਗਸਟਰ ਨੇ ਸਾਥੀ ਗੈਂਗਸਟਰ ਨੂੰ ਗੋਲੀ ਮਾਰਦੇ ਦੇਖ ਕੇ ਘਰ ਦੀ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਨਾਲ ਉਸ ਦੀ ਲੱਤ ਟੁੱਟ ਗਈ। ਸੀਆਈਏ ਸਟਾਫ਼ ਦੇ ਇੰਚਾਰਜ ਹਰਿੰਦਰ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ।