ਜਲੰਧਰ ਦੇ ਇੱਕ ਮਾਲ ਨੇੜੇ ਪੁਲਿਸ ਮੁਲਾਜ਼ਮਾਂ ਅਤੇ ਪੀ.ਆਰ.ਟੀ.ਸੀ ਬੱਸ ਕੰਡਕਟਰ ਵਿਚਾਲੇ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਰਾਗਪੁਰ ਰੋਡ ‘ਤੇ ਸਥਿਤ ਸੈਫਰਨ ਮਾਲ ਨੇੜੇ ਬੱਸ ਕੰਡਕਟਰ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਦੌਰਾਨ ਬੱਸ ਕੰਡਕਟਰ ਨੇ ਪੁਲਿਸ ਮੁਲਾਜ਼ਮ ’ਤੇ ਉਸ ਨਾਲ ਧੱਕਾ-ਮੁੱਕੀ ਕਰਨ ਦਾ ਦੋਸ਼ ਵੀ ਲਾਇਆ ਹੈ।
ਇਸ ਦੌਰਾਨ ਗੁੱਸੇ ‘ਚ ਆਏ ਬੱਸ ਕੰਡਕਟਰ ਨੇ ਬੱਸ ਨੂੰ ਹਾਈਵੇਅ ਦੇ ਵਿਚਕਾਰ ਖੜ੍ਹਾ ਕਰ ਦਿੱਤਾ, ਜਿਸ ਕਾਰਨ ਲੰਬਾ ਜਾਮ ਲੱਗ ਗਿਆ। ਇਸ ਮੌਕੇ ਬੱਸ ਕੰਡਕਟਰ ਨੇ ਵੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਰੋਹ ਦਾ ਪ੍ਰਗਟਾਵਾ ਕੀਤਾ। ਦੋਵਾਂ ਮੁਲਾਜ਼ਮਾਂ ਵਿਚਾਲੇ ਹੋਏ ਝਗੜੇ ਦਾ ਆਮ ਲੋਕਾਂ ‘ਤੇ ਅਸਰ ਪਿਆ। ਹਾਈਵੇਅ ਦੇ ਵਿਚਕਾਰ ਬੱਸ ਰੋਕਣ ਕਾਰਨ ਲੰਬਾ ਟਰੈਫਿਕ ਜਾਮ ਲੱਗ ਗਿਆ ਅਤੇ ਬੱਸ ਵਿੱਚ ਸਵਾਰ ਸਵਾਰੀਆਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।