ਜਲੰਧਰ ‘ਚ ਰਾਤ ਸਮੇ ਇੱਕੋ ਪਰਿਵਾਰ ਦੇ ਪੰਜ ਜੀਆਂ ਨੇ ਕੀਤੀ ਖ਼ੁਦਕੁਸ਼ੀ

ਜਲੰਧਰ ‘ਚ ਰਾਤ ਸਮੇ ਇੱਕੋ ਪਰਿਵਾਰ ਦੇ ਪੰਜ ਜੀਆਂ ਨੇ ਕੀਤੀ ਖ਼ੁਦਕੁਸ਼ੀ

ਜਲੰਧਰ ‘ਚ ਪਿੰਡ ਡਰੋਲੀ ਖੁਰਦ ਵਿਖੇ ਕਰਜ਼ੇ ਤੋਂ ਤੰਗ ਆ ਕੇ ਇਕ ਪਰਿਵਾਰ ਦੇ ਪੰਜ ਮੈਂਬਰਾਂ ਨੇ ਫਾਹਾ ਲੈ ਕੇ ਖੁਦਕਸ਼ੀ ਕਰ ਲਈ ਹੈ। ਮ੍ਰਿਤਕਾਂ ’ਚ ਮਨਮੋਹਨ ਸਿੰਘ ਪੁੱਤਰ ਆਤਮਾ ਸਿੰਘ (55) ਉਸ ਦੀ ਪਤਨੀ ਸਰਬਜੀਤ ਕੌਰ, ਉਸ ਦੀਆਂ ਦੋ ਲੜਕੀਆਂ ਜੋਤੀ (32) ਤੇ ਗੋਪੀ (31), ਜੋਤੀ ਦੀ ਲੜਕੀ ਅਮਨ (3) ਸ਼ਾਮਲ ਹਨ। ਮ੍ਰਿਤਕ ਮਨਮੋਹਨ ਸਿੰਘ ਦੇ ਜਵਾਈ ਸਰਬਜੀਤ ਸਿੰਘ ਵਾਸੀ ਫੁਗਲਾਣਾ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਫੋਨ ਕਰਦਾ ਸੀ ਪਰ ਕੋਈ ਵੀ ਫੋਨ ਨਹੀਂ ਚੁੱਕ ਰਿਹਾ ਸੀ, ਜਿਸ ਕਾਰਨ ਉਸ ਨੇ ਪਿੰਡ ਡਰੋਲੀ ਖੁਰਦ ਆ ਕੇ ਦੇਖਿਆ ਤਾਂ ਮਨਮੋਹਨ ਤੇ ਸਰਬਜੀਤ ਕੌਰ ਦੀਆਂ ਲਾਸ਼ਾਂ ਪੱਖਿਆਂ ਨਾਲ ਲਟਕ ਰਹੀਆਂ ਸਨ ਤੇ ਬਾਕੀ ਮ੍ਰਿਤਕਾਂ ਦੀਆਂ ਲਾਸ਼ਾਂ ਮੰਜੇ ’ਤੇ ਪਈਆਂ ਸਨ