ਜਲੰਧਰ ‘ਚ 6 ਪਿਸਤੌਲ 7 ਮੈਗਜ਼ੀਨਾਂ ਸਮੇਤ 2 ਹਥਿਆਰ ਸਮਗਲਰ ਗ੍ਰਿਫ਼ਤਾਰ

ਜਲੰਧਰ ‘ਚ 6 ਪਿਸਤੌਲ 7 ਮੈਗਜ਼ੀਨਾਂ ਸਮੇਤ 2 ਹਥਿਆਰ ਸਮਗਲਰ ਗ੍ਰਿਫ਼ਤਾਰ

ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਦੋ ਹਥਿਆਰ ਤਸਕਰਾਂ ਨੂੰ 6 ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਖ਼ੁਫ਼ੀਆ ਸੂਚਨਾ ਦੇ ਆਧਾਰ ’ਤੇ ਕੀਤੀ ਗਈ। ਮੁਲਜ਼ਮਾਂ ਕੋਲੋਂ ਛੇ ਪਿਸਤੌਲਾਂ ਸਮੇਤ ਸੱਤ ਮੈਗਜ਼ੀਨ ਅਤੇ ਕਈ ਕਾਰਤੂਸ ਬਰਾਮਦ ਹੋਏ ਹਨ।

ਦੋਵਾਂ ਮੁਲਜ਼ਮਾਂ ਖ਼ਿਲਾਫ਼ ਅੰਮ੍ਰਿਤਸਰ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਵਿੱਚ ਹਥਿਆਰਾਂ ਦੀ ਤਸਕਰੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਲੰਧਰ ਕਾਊਂਟਰ ਇੰਟੈਲੀਜੈਂਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ।

 

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਸੂਚਨਾ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਇਸ ਕਾਰਵਾਈ ‘ਚ ਸ਼ਾਮਲ ਸੀ। ਪੁਲਿਸ ਨੇ ਮੁਲਜ਼ਮ ਨੂੰ ਜਲੰਧਰ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਨੈੱਟਵਰਕ ਪਿਛਲੇ ਛੇ ਮਹੀਨਿਆਂ ਤੋਂ ਚੱਲ ਰਿਹਾ ਸੀ। ਮੁਲਜ਼ਮਾਂ ਨੇ ਪਿਛਲੇ 6 ਮਹੀਨਿਆਂ ਵਿੱਚ ਹਥਿਆਰਾਂ ਦੀਆਂ 4 ਵੱਡੀਆਂ ਖੇਪਾਂ ਖਰੀਦੀਆਂ ਸਨ।