ਜਲੰਧਰ ਜ਼ਿਲ੍ਹੇ ਦੇ ਸ਼ਰਾਬ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ ਹੈ। ਜ਼ਿਲ੍ਹੇ ਵਿੱਚ ਸ਼ਰਾਬ ਦੇ ਠੇਕੇ ਤਿੰਨ ਦਿਨਾਂ ਲਈ ਬੰਦ ਰਹਿਣਗੇ। ਜਲੰਧਰ ਲੋਕ ਸਭਾ ਸੀਟ ‘ਤੇ 10 ਮਈ ਨੂੰ ਜ਼ਿਮਨੀ ਚੋਣ ਹੋਣੀ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ ਕਿ ਚੋਣ ਜ਼ਾਬਤਾ 8 ਮਈ ਨੂੰ ਸ਼ਾਮ 6 ਵਜੇ ਤੋਂ ਲਾਗੂ ਹੋ ਜਾਏਗਾ। ਇਸ ਕਾਰਨ 8 ਮਈ ਨੂੰ ਸ਼ਾਮ 6 ਵਜੇ ਤੋਂ ਲੈ ਕੇ 10 ਮਈ ਨੂੰ ਵੋਟਾਂ ਵਾਲੇ ਦਿਨ ਤੱਕ ਸ਼ਰਾਬ ਦੇ ਠੇਕੇ ਬੰਦ ਰਹਿਣਗੇ।
ਇਸ ਤੋਂ ਇਲਾਵਾ ਵੋਟਾਂ ਦੀ ਗਿਣਤੀ ਵਾਲੇ ਦਿਨ 13 ਮਈ ਨੂੰ ਜਲੰਧਰ ਜ਼ਿਲ੍ਹੇ ‘ਚ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਰਹੇਗੀ। ਇਸ ਦੌਰਾਨ ਸ਼ਰਾਬ ਦੇ ਠੇਕਿਆਂ ਤੋਂ ਇਲਾਵਾ ਹੋਟਲਾਂ ਤੇ ਰੈਸਟੋਰੈਂਟਾਂ ਵਿੱਚ ਸ਼ਰਾਬ ’ਤੇ ਮੁਕੰਮਲ ਪਾਬੰਦੀ ਰਹੇਗੀ