ਜਲੰਧਰ (ਬਿਉਰੋ) ਵਿਦੇਸ਼ਾਂ ‘ਚ ਪੰਜਾਬੀਆਂ ਦੇ ਕਤਲ ਦੀਆਂ ਘਟਨਾਵਾਂ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਜਲੰਧਰ ਦੇ ਪਿੰਡ ਕਾਲਾ ਬੱਕਰਾ ਤੋਂ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਭੋਗਪੁਰ ਦੇ ਪਿੰਡ ਕਾਲਾ ਬੱਕਰਾ ਦੇ 27 ਸਾਲਾ ਨੌਜਵਾਨ ਸਤਵੰਤ ਸਿੰਘ ਉਰਫ਼ ਜੰਗੀ ਜੋ ਕਿ ਇਟਲੀ ਰੋਜ਼ੀ-ਰੋਟੀ ਲਈ ਗਿਆ ਸੀ ਜਿਸ ਦੀ ਪੰਜਾਬੀ ਭਾਈਚਾਰੇ ਦੇ ਦੋ ਵਿਅਕਤੀਆਂ ਨੇ ਪਿੱਠ ’ਤੇ ਚਾਕੂ ਮਾਰ ਕੇ ਕਤਲ ਕਰ ਦਿੱਤਾ।ਇਹ ਵੀ ਦੱਸਿਆ ਗਿਆ ਹੈ ਕਿ ਛੋਟੀ ਜਿਹੀ ਗੱਲ ਮੌਤ ਦਾ ਕਾਰਨ ਬਣ ਗਈ। ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਪੰਜਾਬੀ ਨੌਜਵਾਨਾਂ ਨੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਜ਼ਿਕਰਯੋਗ ਹੈ ਕਿ ਸਤਵੰਤ ਸਿੰਘ ਦੇ ਪਿਤਾ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ ਅਤੇ ਹੁਣ ਉਨ੍ਹਾਂ ਦੇ ਪੁੱਤਰ ਨੂੰ ਇਟਲੀ ‘ਚ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਜਿਸ ਕਾਰਨ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ।
ਜਲੰਧਰ ਦੇ ਨੋਜਵਾਨ ਦਾ ਵਿਦੇਸ਼ ’ਚ ਕਤਲ,ਪੰਜਾਬੀਆਂ ਵਲੋਂ ਹੀ ਵਾਰਦਾਤ ਨੂੰ ਦਿੱਤਾ ਗਿਆ ਅੰਜਾਮ
