ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਜੈਪਾਲ ਭੁੱਲਰ ਗਿਰੋਹ ਦੇ 1 ਸਾਥੀ ਨੂੰ ਗ੍ਰਿਫਤਾਰ ਕਰਕੇ 3 ਕਿਲੋ ਹੈਰੋਇਨ ਅਤੇ 2 ਪਿਸਤੌਲ ਬਰਾਮਦ ਕੀਤੇ ਹਨ। ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਰੈਕੇਟ ਪਾਕਿਸਤਾਨ ਤੋਂ ਸਰਹੱਦ ਪਾਰੋਂ ਹੈਰੋਇਨ ਦੀ ਦਰਾਮਦ ਕਰ ਰਿਹਾ ਸੀ। ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
ਗੈਂਗਸਟਰ ਦੇ ਪਿਤਾ ਲੜ ਰਹੇ ਚੋਣ : ਦੱਸ ਦੇਈਏ ਕਿ ਗੈਂਗਸਟਰ ਜੈਪਾਲ ਭੁੱਲਰ ਦਾ ਸਾਲ 2021 ਵਿੱਚ ਕੋਲਕਾਤਾ ਵਿੱਚ ਪੰਜਾਬ ਪੁਲਿਸ ਨੇ ਐਨਕਾਉਂਟਰ ਕੀਤਾ ਸੀ। ਕੱਲ੍ਹ ਜੈਪਾਲ ਦੇ ਪਿਤਾ ਭੁਪਿੰਦਰ ਸਿੰਘ ਨੇ 2024 ਦੀਆਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਉਨ੍ਹਾਂ ਨੂੰ ਫ਼ਿਰੋਜ਼ਪੁਰ ਤੋਂ ਆਪਣਾ ਉਮੀਦਵਾਰ ਐਲਾਨਿਆ। ਭੁਪਿੰਦਰ ਸਿੰਘ ਪੰਜਾਬ ਪੁਲਿਸ ਤੋਂ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਸੀ। ਹਫ਼ਤੇ ਦੇ ਅੰਦਰ-ਅੰਦਰ ਉਨ੍ਹਾਂ ਦਾ ਨਾਂ ਚੋਣ ਉਮੀਦਵਾਰ ਵਜੋਂ ਐਲਾਨ ਦਿੱਤਾ ਗਿਆ।