ਚੰਡੀਗੜ੍ਹ, :
ਜਲੰਧਰ ਵਿੱਚ ਲੋਕ ਸਭਾ ਦੀ ਹੋਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਬੋਲਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿੱਤ ਦਾ ਸਭ ਤੋਂ ਵੱਡਾ ਕਾਰਨ ਇਕ ਹੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਕ ਸਾਲ ਵਿੱਚ ਕੀਤੇ ਗਏ ਕਾਰਨ। ਇਸ ਮੌਕੇ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਬੋਲਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰੀ ਨਾਲ ਲੋਕਾਂ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਇਮਾਨਦਾਰੀ ਦਾ ਫਤਵਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਵਿੱਚ ਹੋਈ ਹਾਰ ਨੂੰ ‘ਆਪ’ ਨੇ ਮੰਨਿਆ ਸੀ। ਉਸ ਸਮੇਂ ਰਹਿ ਗਈਆਂ ਕਮੀਆਂ ਤੋਂ ਸਿੱਖਿਆ ਸੀ। ਹੁਣ ਅੱਗੇ ਵਧੇ ਹਾਂ।