ਜਲੰਧਰ ਸ਼ਹਿਰ ਦੇ ਪੌਸ਼ ਇਲਾਕੇ ਜਵਾਹਰ ਨਗਰ ਕੋਠੀ ਨੰਬਰ 40 ‘ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਲੋਕਾਂ ਨੇ ਤੁਰੰਤ ਖੂਨ ਨਾਲ ਲੱਥਪੱਥ ਵਿਅਕਤੀ ਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ। ਜ਼ਖਮੀ ਵਿਅਕਤੀ ਦੀ ਚੀਪ ਕਾਰਨਰ ਨਾਂ ਦੀ ਮਨਿਆਰੀ ਦੀ ਦੁਕਾਨ ਹੈ। ਜਾਣਕਾਰੀ ਮੁਤਾਬਕ ਕਾਰੋਬਾਰੀ ਮਾਨਵ ਖੁਰਾਣਾ (44) ਦੇ ਸਿਰ ‘ਤੇ ਗੋਲੀ ਲੱਗੀ ਹੈ।
ਮਾਨਵ ਦੀ ਰੈਂਕ ਬਜ਼ਾਰ ਵਿੱਚ ਦੁਕਾਨ ਹੈ। ਇਲਾਕਾ ਪੁਲਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮਾਨਵ ਦੀ ਹਾਲਤ ਸਥਿਰ ਹੋਣ ਤੋਂ ਬਾਅਦ ਪੁਲਿਸ ਉਸ ਦੇ ਬਿਆਨ ਦਰਜ ਕਰੇਗੀ।