ਟਰੂਡੋ ਸਰਕਾਰ ਨੇ ਲੈ ਲਿਆ ਸਖਤ ਫੈਸਲਾ, ਹੁਣ ਲੋਕਾਂ ਦਾ ਕੈਨੇਡਾ PR ਦਾ ਸੁਪਨਾ ਟੁੱਟਿਆ

ਟਰੂਡੋ ਸਰਕਾਰ ਨੇ ਲੈ ਲਿਆ ਸਖਤ ਫੈਸਲਾ, ਹੁਣ ਲੋਕਾਂ ਦਾ ਕੈਨੇਡਾ PR ਦਾ ਸੁਪਨਾ ਟੁੱਟਿਆ

ਕੈਨੇਡਾ ਵਿਚ ਪੱਕੇ ਹੋਣ ਦੇ ਇੱਛੁਕ ਵਿਦੇਸ਼ੀ ਲੋਕਾਂ ਨੂੰ ਇਕ ਹੋਰ ਝਟਕਾ ਲੱਗਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਹ ਕੈਨੇਡਾ ਵਿੱਚ ਆਰਜ਼ੀ ਤੌਰ ਉਤੇ ਪਰਵਾਸੀ ਕਾਮਿਆਂ ਦੀ ਗਿਣਤੀ ਘੱਟ ਕਰਨਗੇ। ਕੈਨੇਡਾ ਵਿੱਚ ਕੌਮਾਂਤਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ ਦੀ ਗਿਣਤੀ ਨੂੰ ਸੀਮਤ ਕਰਨ ਤੋਂ ਇੱਕ ਮਹੀਨੇ ਬਾਅਦ ਟਰੂਡੋ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ 2025 ਤੋਂ ਸ਼ੁਰੂ ਹੋਣ ਵਾਲੇ ਇਮੀਗ੍ਰੇਸ਼ਨ ਨੰਬਰਾਂ ਵਿਚ ਕਟੌਤੀ ਕਰੇਗੀ ਅਤੇ ਕੰਪਨੀਆਂ ਲਈ ਸਖ਼ਤ ਨਿਯਮਾਂ ਦਾ ਐਲਾਨ ਕਰੇਗੀ। ਇਸ ਮੁਤਾਬਕ, ਟੈਂਪਰੇਰੀ ਰੈਜ਼ੀਡੈਂਟਸ ਦੀ ਗਿਣਤੀ 2025 ’ਚ ਘਟਾ ਕੇ 4,45,901 ਤੇ 2026 ’ਚ 4,45,662 ਕੀਤੀ ਜਾਏਗੀ। ਕੈਨੇਡਾ ਸਰਕਾਰ ਵਲੋਂ ਇਹ ਫ਼ੈਸਲਾ ਕੈਨੇਡਾ ’ਚ ਵੱਧ ਰਹੀ ਬੇਰੁਜ਼ਗਾਰੀ, ਹਾਊਸਿੰਗ ਤੇ ਲੋੜ ਤੋਂ ਵੱਧ ਲਏ ਜਾਣ ਵਾਲੇ ਇੰਮੀਗਰੈਂਟਸ ਦੀ ਹੋ ਰਹੀ ਆਲੋਚਨਾ ਨੂੰ ਲੈ ਕੇ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ’ਚ 2.5 ਫ਼ੀਸਦੀ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਸੀ।

ਉਨ੍ਹਾਂ ਨੇ ਇੱਕ ਟਵੀਟ ਕਰਕੇ ਇਹ ਕਿਹਾ ਹੈ, “ਅਸੀਂ ਕੈਨੇਡਾ ਵਿੱਚ ਆਰਜ਼ੀ ਤੌਰ ʼਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਘੱਟ ਕਰਾਂਗੇ।” ਅਸੀਂ ਕੰਪਨੀਆਂ ਲਈ ਸਖ਼ਤ ਨਿਯਮ ਲੈ ਕੇ ਆ ਰਹੇ ਹਾਂ ਕਿ ਉਹ ਪਹਿਲਾਂ ਸਾਬਤ ਕਰਨ ਕਿ ਉਹ ਸਥਾਨਕ ਕਾਮਿਆਂ ਨੂੰ ਕਿਉਂ ਨਹੀਂ ਰੱਖ ਸਕਦੀਆਂ।” ਉਨ੍ਹਾਂ ਨੇ ਇੱਕ ਟਵੀਟ ਕਰ ਕੇ ਇਹ ਕਿਹਾ ਹੈ, “ਅਸੀਂ ਕੈਨੇਡਾ ਵਿੱਚ ਆਰਜ਼ੀ ਤੌਰ ʼਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਘੱਟ ਕਰਾਂਗੇ।”