ਪੰਚਕੂਲਾ ਜ਼ਿਲ੍ਹੇ ਦੇ ਦਫ਼ਤਰਾਂ ਵਿੱਚ ਜੀਨਸ ਪਹਿਨਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹਾਲ ਹੀ ਵਿੱਚ ਪੰਚਕੂਲਾ ਦੇ ਡਿਪਟੀ ਕਮਿਸ਼ਨਰ (ਡੀਸੀ) ਵਜੋਂ ਅਹੁਦਾ ਸੰਭਾਲਣ ਵਾਲੇ ਸੀਨੀਅਰ ਆਈਏਐਸ ਅਧਿਕਾਰੀ ਸੁਸ਼ੀਲ ਸਾਰਵਾਨ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਗ਼ੈਰ-ਸਰਕਾਰੀ ਦਫ਼ਤਰਾਂ ਵਿੱਚ ਡਰੈੱਸ ਕੋਡ ਲਾਗੂ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਮੁਲਾਜ਼ਮਾਂ ਨੂੰ ਸਾਦਾ/ ਰਸਮੀ ਪਹਿਰਾਵਾ ਪਹਿਨ ਕੇ ਦਫ਼ਤਰ ਆਉਣ ਲਈ ਕਿਹਾ ਹੈ।
ਇਸ ਦੇ ਨਾਲ ਹੀ ਡੀਸੀ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਛਾਣ ਪੱਤਰ ਲੈ ਕੇ ਦਫ਼ਤਰ ਆਉਣ ਦੀ ਹਦਾਇਤ ਕੀਤੀ ਗਈ ਹੈ। ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸ਼ਨਾਖਤੀ ਕਾਰਡ ਅਜੇ ਤੱਕ ਨਹੀਂ ਬਣੇ ਹਨ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਬਣਵਾਉਣ ਲਈ ਕਿਹਾ ਗਿਆ ਹੈ। ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਨ ਵਾਲਿਆਂ ਨੂੰ ਆਪਣੇ ਨਾਲ ਲਾਜ਼ਮੀ ਤੋਰ ਤੇ ਪਛਾਣ ਪੱਤਰ ਲੈ ਕੇ ਜਾਣਾ ਹੋਵੇਗਾ।
ਡੀਸੀ ਵੱਲੋਂ ਡਰੈੱਸ ਕੋਡ ਲਾਗੂ: ਦਫਤਰਾਂ ‘ਚ ਜੀਨਸ ਪਹਿਨਣ ‘ਤੇ ਲੱਗੀ ਪਾਬੰਦੀ
