ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਆਪਣੀ Z ਸੁਰੱਖਿਆ ਛੱਡ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਹੀ Z ਸੁਰੱਖਿਆ ਵਾਪਸ ਲੈਣ ਲਈ ਕੇਂਦਰ ਨੂੰ ਪੱਤਰ ਲਿਖਿਆ ਸੀ। ਜਿਸ ‘ਤੇ ਕਾਰਵਾਈ ਕਰਦਿਆਂ ਅੱਜ ਕੇੰਦਰ ਨੇ ਉਨ੍ਹਾਂ ਕੋਲੋਂ Z ਸੁਰੱਖਿਆ ਵਾਪਸ ਲੈ ਲਈ ਹੈ।
ਸਿੱਖਾਂ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਦੀ ਸੁਰੱਖਿਆ ਵਿੱਚ ਕਰੀਬ 15 ਤੋਂ 20 ਮੁਲਾਜ਼ਮ ਤਾਇਨਾਤ ਸਨ। ਇਸ ਸਬੰਧੀ ਜਾਣਕਾਰੀ ਅਨਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਿਛਲੇ ਕਾਫੀ ਸਮੇਂ ਤੋਂ ਜ਼ੈਡ ਸੁਰੱਖਿਆ ਵਾਪਸ ਕਰਨ ਲਈ ਪੱਤਰ ਭੇਜ ਰਹੇ ਸਨ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਜਦੋਂ ਪਿਛਲੇ ਸਮੇਂ ਦੌਰਾਨ ਜਥੇਦਾਰ ਤੋਂ ਸੁਰੱਖਿਆ ਵਾਪਸ ਲਈ ਸੀ ਤਾਂ ਕੇਂਦਰ ਸਰਕਾਰ ਨੇ ਜੈਡ ਸੁਰੱਖਿਆ ਮੁਹੱਈਆ ਕਰਵਾਈ ਸੀ।
