ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ-1 ‘ਤੇ ਅੱਜ ਤੜਕੇ ਇੱਕ ਵੱਡਾ ਹਾਦਸਾ ਵਾਪਰ ਗਿਆ। ਛੱਤ ਦਾ ਉਪਰਲਾ ਹਿੱਸਾ ਅਚਾਨਕ ਡਿੱਗ ਗਿਆ, ਜਿਸ ਕਾਰਨ ਤਿੰਨ ਵਾਹਨ ਇਸ ਦੇ ਮਲਬੇ ਹੇਠ ਦੱਬ ਗਏ। ਇਸ ਹਾਦਸੇ ‘ਚ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ।
ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਪੁਲਿਸ ਟੀਮ ਲੱਗੀ ਹੋਈ ਹੈ। ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।
ਫਾਇਰ ਡਾਇਰੈਕਟਰ ਅਤੁਲ ਗਰਗ ਨੇ ਹਾਦਸੇ ਦੀ ਜਾਣਕਾਰੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਵਾਹਨਾਂ ਨੂੰ ਨੁਕਸਾਨ ਪਹੁੰਚਿਆ ਹੈ। ਦੱਸ ਦਈਏ ਕਿ ਰਾਜਧਾਨੀ ਦਿੱਲੀ ਵਿੱਚ ਸਵੇਰ ਤੋਂ ਹੀ ਜ਼ੋਰਦਾਰ ਮੀਂਹ ਪੈ ਰਿਹਾ ਹੈ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ ਹੈ।
ਦਿੱਲੀ ਫਾਇਰ ਸਰਵਿਸ ਮੁਤਾਬਿਕ 3 ਫਾਇਰ ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ ਹਨ। ਫਿਲਹਾਲ ਛੱਤ ਡਿੱਗਣ ਕਾਰਨ ਕਈ ਵਾਹਨਾਂ ਦੇ ਦੱਬੇ ਜਾਣ ਦੀ ਖਬਰ ਹੈ। ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਕਈ ਵਾਹਨਾਂ ਦੀਆਂ ਛੱਤਾਂ ਪੂਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ