ਚੀਨ ਵਿੱਚ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਭਾਰਤ ਦੇ ਨਾਲ ਨਾਲ ਕਈ ਦੇਸ਼ ‘ਚ ਸੰਕ੍ਰਮਣ ਦਾ ਖ਼ਤਰਾ ਬਣਿਆ ਹੋਇਆ ਹੈ। ਭਾਰਤ ‘ਚ ਅੱਜ ਸ਼ਨੀਵਾਰ ਨੂੰ ਕੋਵਿਡ-19 ਦੇ 214 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸਿਆ ਜਾ ਰਿਹਾ ਹੈ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ‘ਚ ਵੀ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 2,509 ਹੈ।

ਸ਼ਨੀਵਾਰ ਸਵੇਰੇ ਅੱਠ ਵਜੇ ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਨਵੇਂ ਮਾਮਲਿਆਂ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 4.46 ਕਰੋੜ ਹੋ ਗਈ ਹੈ। ਜਾਣਕਾਰੀ ਮੁਤਾਬਕ ਇਨਫੈਕਸ਼ਨ ਕਾਰਨ ਚਾਰ ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,30,718 ਹੋ ਗਈ ਹੈ। ਇਸ ਵਿੱਚ ਦੋ ਮਰੀਜ਼ ਕੇਰਲ ਦੇ ਹਨ, ਇੱਕ ਮਰੀਜ਼ ਮਹਾਰਾਸ਼ਟਰ ‘ਤੋਂ ਅਤੇ ਇਕ ਵਿਅਕਤੀ ਉੱਤਰ ਪ੍ਰਦੇਸ਼ ‘ਤੋਂ ਸ਼ਾਮਲ ਹੈ।