ਨਿਹੰਗ ਸਿੰਘ ਵੱਲੋਂ ਜਲੰਧਰ ਇੱਕ ਵਾਰ ਫਿਰ ਕੁਲਹੜ ਪੀਜ਼ਾ ਵਾਲਿਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਨਿਹੰਗ ਸਿੰਘ ਨੇ ਕਪਲ ਨੂੰ 18 ਅਕਤੂਬਰ ਯਾਨੀ ਸ਼ੁੱਕਰਵਾਰ ਤੱਕ ਦਾ ਅਲਟੀਮੇਟਮ ਦਿੱਤਾ ਸੀ ਅਤੇ ਪੁਲਿਸ ਨੂੰ ਕਾਰਵਾਈ ਕਰਨ ਲਈ ਕਿਹਾ ਸੀ। ਇਸ ਸਬੰਧੀ ਨਿਹੰਗ ਸਿੰਘ ਅੱਜ ਫਿਰ ਸ਼ਹਿਰ ਪਹੁੰਚ ਕੇ ਕਪਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।
ਨਿਹੰਗ ਬਾਬਾ ਮਾਨ ਸਿੰਘ ਨੇ ਕਿਹਾ ਕਿ ਜੇਕਰ ਪੁਲਿਸ ਨੇ 18 ਅਕਤੂਬਰ ਤੱਕ ਮਾਮਲੇ ਵਿੱਚ ਕਾਰਵਾਈ ਨਾ ਕੀਤੀ ਤਾਂ ਅਸੀਂ ਕਪਲ ਦਾ ਰੈਸਟੋਰੈਂਟ ਬੰਦ ਕਰ ਦੇਵਾਂਗੇ। ਇਹ ਫੈਸਲਾ ਪੁਲਿਸ ਅਧਿਕਾਰੀਆਂ ਨਾਲ ਨਿਹੰਗਾਂ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ। ਨਿਹੰਗ ਥਾਣਾ ਡਵੀਜ਼ਨ ਨੰਬਰ-4 ਪੁੱਜੇ ਸਨ। ਜਿੱਥੋਂ ਚਲੇ ਜਾਣ ਤੋਂ ਬਾਅਦ ਉਨ੍ਹਾਂ ਨੇ ਕਪਲ ਨੂੰ ਅਲਟੀਮੇਟਮ ਦਿੱਤਾ ਸੀ।